3 years ago
ਖਡੂਰ ਸਾਹਿਬ ਉੱਪ-ਚੋਣਾਂ: ਬਾਦਲ ਦਲ ਦੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਪਣੇ ਨਾਮਜ਼ਦਗੀ ਦਾਖਲ ਕੀਤੇ
3 years ago
ਭਾਰਤੀ ਜਨਤਾ ਪਾਰਟੀ ਨੇ ਪਾਰਟੀ ਦੀ ਕਮਾਨ ਫਿਰ ਅਮਿਤ ਸ਼ਾਹ ਨੂੰ ਸੌਂਪੀ
3 years ago
ਫਰਾਂਸ ਵਿੱਚ ਦਸਤਾਰ ਦੀ ਬਹਾਲੀ ਲਈ ਰਾਸ਼ਟਰਪਤੀ ਨੂੰ ਸਿੱਖ ਜੱਥੇਬੰਦੀ ਨੇ ਦਿੱਤਾ ਪੱਤਰ
3 years ago
ਸਰਬੱਤ ਖਾਲਸਾ ਤਾਲਮੇਲ ਕਮੇਟੀ ਨੇ ਸ਼੍ਰੀ ਖਡੂਰ ਸਾਹਿਬ ਦੀ ਉੱਪ ਚੋਣ ਨਾ ਲੜ੍ਹਨ ਦਾ ਕੀਤਾ ਐਲਾਨ
3 years ago
Dal Khalsa writes to visiting French President on Sikh issues
3 years ago
ਪਿੰਗਲਵਾੜਾ ਵਾਲੀ ਡਾ: ਇੰਦਰਜੀਤ ਕੌਰ
3 years ago
ਔਰਤਾਂ ਖ਼ਿਲਾਫ਼ ਵਧ ਰਹੇ ਜੁਰਮ : ਕੌਮੀ ਜੁਰਮ ਰਿਕਾਰਡ ਬਿਊਰੋ ਦੀ ਇੱਕ ਰਿਪੋਰਟ -ਕੁਲਦੀਪ
3 years ago
ਭਾਈ ਪਰਮਜੀਤ ਸਿੰਘ ਪੰਮੇ ਦੀ ਹਵਾਲਗੀ ਦਾ ਮਾਮਲਾ ਯੂਰਪੀਅਨ ਸੰਸਦ ਵਿੱਚ ਪੁੱਜਾ
3 years ago
ਖਡੂਰ ਸਾਹਿਬ ਉਪੱ ਚੋਣ: ਕਾਂਗਰਸ ਨੇ ਸ.ਰਮਨਜੀਤ ਸਿੰਘ ਸਿੱਕੀ ਨੂੰ ਹੀ ਆਪਣਾ ਉਮੀਦਵਾਰ ਐਲਾਨਿਆ
3 years ago
ਪੰਜਾਬ ਸਰਕਾਰ ਦੱਸੇ ਕਿ ਉਨ੍ਹਾਂ ਖਿ਼ਲਾਫ਼ ਕਿੰਨੇ ਤੇ ਕਿਹੜੇ ਮਾਮਲੇ ਦਰਜ ਹਨ: ਭਾਈ ਮੋਹਕਮ ਸਿੰਘ

ਚੰਡੀਗੜ੍ਹ (4 ਨਵੰਬਰ, 2015): ਪੰਜਾਬੀ ਦੀ ਜਰੂਰੀ ਪੜਾਈ ਸਬੰਧੀ ਨਵੇਂ ਜਾਰੀ ਨਵੇਂ ਹੁਕਮਾਂ ਅਨੁਸਾਰ ਪੰਜਾਬ ‘ਚ ਹੁਣ ‘ਪੰਜਾਬੀ ਵਿਸ਼ਾ’ ਨਾ ਪੜ੍ਹਾਉਣ ਵਾਲੇ ਸਕੂਲ ਨੂੰ 25 ਹਜ਼ਾਰ ਤੋਂ 1 ਲੱਖ ਰੁਪਏ ਤੱਕ ਜੁਰਮਾਨਾ ਭਰਨਾ ਪਵੇਗਾ ਤੇ ਉਸ ਤੋਂ ਬਾਅਦ ਵੀ ਜੇ ਕੋਈ ਸਕੂਲ ਇਕ ਸਾਲ ਤੱਕ ‘ਪੰਜਾਬੀ ਅਤੇ ਹੋਰ ਭਾਸ਼ਾਵਾਂ ਦੀ ਸਿੱਖਿਆ ਦਾ ਪੰਜਾਬ ਐਕਟ-2008′ ਨੂੰ ਇੰਨ-ਬਿੰਨ ਲਾਗੂ ਨਹੀਂ ਕਰਦਾ ਤਾਂ ਉਸ ਸਕੂਲ ਦੀ ਮਾਨਤਾ ਰੱਦ ਕੀਤੀ ਜਾਵੇਗੀ।

ਅੱਜ ਰਾਜ ਦੇ ਸਿੱਖਿਆ ਮੰਤਰੀ ਵੱਲੋਂ ਪੰਜਾਬ ਦੇ ਸਕੂਲਾਂ ਵਿੱਚ ਪੰਜਾਬੀ ਵਿਸ਼ੇ ਦੀ ਪੜਾਈ ਯਕੀਨੀ ਬਣਾਉਣ ਲਈ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਲੁਧਿਆਣੇ ਅਤੇ ਮੁਹਾਲੀ ਦੇ ਕੁੱਝ ਸੀ.ਬੀ.ਐਸ.ਈ. ਤੇ ਆਈ.ਸੀ.ਐਸ.ਈ. ਸਕੂਲਾਂ ਖਿਲਾਫ਼ ਸ਼ਿਕਾਇਤਾਂ ਮਿਲਣ ਮਗਰੋਂ ਜਾਰੀ ਕੀਤੇ ਗਏ ਹਨ।

punjabi1
ਸਿੱਖਿਆ ਮੰਤਰੀ ਡਾ: ਦਲਜੀਤ ਸਿੰਘ ਚੀਮਾ ਨੇ ਸੂਬੇ ਦੇ ਸਮੂਹ ਸਕੂਲਾਂ ਵਿਚ ਉਪਰੋਕਤ ਐਕਟ ਨੂੰ ਲਾਗੂ ਕਰਨ ਸਬੰਧੀ ਸਖਤ ਹਦਾਇਤਾਂ ਜਾਰੀ ਕਰਦਿਆਂ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਤੋਂ 20 ਨਵੰਬਰ ਤੱਕ ਰਿਪੋਰਟ ਮੰਗੀ ਹੈ। ਸਿੱਖਿਆ ਵਿਭਾਗ ਦੇ ਬੁਲਾਰੇ ਅਨੁਸਾਰ ਇਹ ਹੁਕਮ ਲੁਧਿਆਣੇ ਅਤੇ ਮੁਹਾਲੀ ਦੇ ਕੁੱਝ ਸੀ.ਬੀ.ਐਸ.ਈ. ਤੇ ਆਈ.ਸੀ.ਐਸ.ਈ. ਸਕੂਲਾਂ ਖਿਲਾਫ਼ ਸ਼ਿਕਾਇਤਾਂ ਮਿਲਣ ਮਗਰੋਂ ਜਾਰੀ ਕੀਤੇ ਗਏ ਹਨ।

ਡਾ: ਚੀਮਾ ਨੇ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਸੂਬੇ ਦੇ ਸਮੂਹ ਸਰਕਾਰੀ ਤੇ ਨਿੱਜੀ ਸਕੂਲ ਚਾਹੇ ਉਹ ਪੰਜਾਬ ਸਕੂਲ ਸਿੱਖਿਆ ਬੋਰਡ, ਸੀ.ਬੀ.ਐਸ.ਈ. ਤੇ ਆਈ.ਸੀ.ਐਸ.ਈ. ਬੋਰਡ ਨਾਲ ਸਬੰਧਤ ਹਨ, ਵਿਚ ਪਹਿਲੀ ਜਮਾਤ ਤੋਂ ਪੰਜਾਬੀ ਲਾਜ਼ਮੀ ਅਤੇ ਤੀਜੀ ਜਮਾਤ ਤੋਂ ਹਿੰਦੀ ਲਾਜ਼ਮੀ ਵਿਸ਼ਾ ਪੜ੍ਹਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਸਕੂਲਾਂ ਵਿਚ ਇਸ ਐਕਟ ਦੀ ਉਲੰਘਣਾ ਦੀ ਰਿਪੋਰਟ ਆਵੇਗੀ, ਉਨ੍ਹਾਂ ਖਿਲਾਫ ਐਕਟ ਤਹਿਤ ਸਖਤ ਕਾਰਵਾਈ ਕੀਤੀ ਜਾਵੇ।

ਡਾ: ਚੀਮਾ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ‘ਚ ਆਇਆ ਹੈ ਕਿ ਸੂਬੇ ਦੇ ਕਈ ਸਕੂਲਾਂ ਵਿਚ ‘ਪੰਜਾਬੀ ਅਤੇ ਹੋਰ ਭਾਸ਼ਾਵਾਂ ਦੀ ਸਿੱਖਿਆ ਦਾ ਪੰਜਾਬ ਐਕਟ-2008′ ਦੀ ਉਲੰਘਣਾ ਹੋ ਰਹੀ ਹੈ ਤੇ ਪੰਜਾਬੀ ਨੂੰ ਪਹਿਲੀ ਅਤੇ ਹਿੰਦੀ ਨੂੰ ਤੀਜੀ ਜਮਾਤ ਤੋਂ ਨਹੀਂ ਪੜ੍ਹਾਇਆ ਜਾ ਰਿਹਾ।

ਉਨ੍ਹਾਂ ਕਿਹਾ ਕਿ ਨਵੰਬਰ ਮਹੀਨੇ ਦੇ ਪਹਿਲੇ ਹਫਤੇ ਨੂੰ ‘ਪੰਜਾਬੀ ਸਪਤਾਹ’ ਵਜੋਂ ਮਨਾਇਆ ਜਾਂਦਾ ਹੈ ਤੇ ਇਸ ਸ਼ੁੱਭ ਮੌਕੇ ਭਾਸ਼ਾ ਐਕਟ ਨੂੰ ਇੰਨ-ਬਿੰਨ ਲਾਗੂ ਕਰਨ ਦਾ ਅਹਿਦ ਲੈਂਦਿਆਂ ਸਿੱਖਿਆ ਵਿਭਾਗ ਵੱਲੋਂ ਅਜਿਹੇ ਸਕੂਲਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਜਿਹੜੇ ਐਕਟ ਨੂੰ ਲਾਗੂ ਨਹੀਂ ਕਰ ਰਹੇ। ਉਨ੍ਹਾਂ ਦੱਸਿਆ ਕਿ ਐਕਟ ਤਹਿਤ ਸੂਬੇ ਦੇ ਸਾਰੇ ਸਕੂਲਾਂ ਨੂੰ ਪੰਜਾਬੀ ਪਹਿਲੀ ਜਮਾਤ ਤੇ ਹਿੰਦੀ ਨੂੰ ਤੀਜੀ ਜਮਾਤ ਤੋਂ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਉਣਾ ਜ਼ਰੂਰੀ ਹੈ।

ਡਾ: ਚੀਮਾ ਨੇ ਕਿਹਾ ਕਿ ਐਕਟ ਤਹਿਤ ਡੀ.ਈ.ਓ. ਪੱਧਰ ‘ਤੇ ਸਕੂਲਾਂ ਦੀ ਚੈਕਿੰਗ ਦੀ ਰਿਪੋਰਟ 20 ਨਵੰਬਰ ਤੱਕ ਆਉਣ ਉਪਰੰਤ ਮੁੱਖ ਦਫਤਰ ਦੀਆਂ ਟੀਮਾਂ ਚੈਕਿੰਗ ਰਿਪੋਰਟ ਦੀ ਮੁੜ ਨਜ਼ਰਸਾਨੀ ਲਈ ਸਕੂਲ ਚੈੱਕ ਕਰਨਗੀਆਂ।

Share your views: