3 years ago
ਖਡੂਰ ਸਾਹਿਬ ਉੱਪ-ਚੋਣਾਂ: ਬਾਦਲ ਦਲ ਦੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਪਣੇ ਨਾਮਜ਼ਦਗੀ ਦਾਖਲ ਕੀਤੇ
3 years ago
ਭਾਰਤੀ ਜਨਤਾ ਪਾਰਟੀ ਨੇ ਪਾਰਟੀ ਦੀ ਕਮਾਨ ਫਿਰ ਅਮਿਤ ਸ਼ਾਹ ਨੂੰ ਸੌਂਪੀ
3 years ago
ਫਰਾਂਸ ਵਿੱਚ ਦਸਤਾਰ ਦੀ ਬਹਾਲੀ ਲਈ ਰਾਸ਼ਟਰਪਤੀ ਨੂੰ ਸਿੱਖ ਜੱਥੇਬੰਦੀ ਨੇ ਦਿੱਤਾ ਪੱਤਰ
3 years ago
ਸਰਬੱਤ ਖਾਲਸਾ ਤਾਲਮੇਲ ਕਮੇਟੀ ਨੇ ਸ਼੍ਰੀ ਖਡੂਰ ਸਾਹਿਬ ਦੀ ਉੱਪ ਚੋਣ ਨਾ ਲੜ੍ਹਨ ਦਾ ਕੀਤਾ ਐਲਾਨ
3 years ago
Dal Khalsa writes to visiting French President on Sikh issues
3 years ago
ਪਿੰਗਲਵਾੜਾ ਵਾਲੀ ਡਾ: ਇੰਦਰਜੀਤ ਕੌਰ
3 years ago
ਔਰਤਾਂ ਖ਼ਿਲਾਫ਼ ਵਧ ਰਹੇ ਜੁਰਮ : ਕੌਮੀ ਜੁਰਮ ਰਿਕਾਰਡ ਬਿਊਰੋ ਦੀ ਇੱਕ ਰਿਪੋਰਟ -ਕੁਲਦੀਪ
3 years ago
ਭਾਈ ਪਰਮਜੀਤ ਸਿੰਘ ਪੰਮੇ ਦੀ ਹਵਾਲਗੀ ਦਾ ਮਾਮਲਾ ਯੂਰਪੀਅਨ ਸੰਸਦ ਵਿੱਚ ਪੁੱਜਾ
3 years ago
ਖਡੂਰ ਸਾਹਿਬ ਉਪੱ ਚੋਣ: ਕਾਂਗਰਸ ਨੇ ਸ.ਰਮਨਜੀਤ ਸਿੰਘ ਸਿੱਕੀ ਨੂੰ ਹੀ ਆਪਣਾ ਉਮੀਦਵਾਰ ਐਲਾਨਿਆ
3 years ago
ਪੰਜਾਬ ਸਰਕਾਰ ਦੱਸੇ ਕਿ ਉਨ੍ਹਾਂ ਖਿ਼ਲਾਫ਼ ਕਿੰਨੇ ਤੇ ਕਿਹੜੇ ਮਾਮਲੇ ਦਰਜ ਹਨ: ਭਾਈ ਮੋਹਕਮ ਸਿੰਘ

ਚੰਡੀਗੜ੍ਹ (7 ਦਸੰਬਰ, 2015): ਅੱਜ ਚੰਡੀਗੜ੍ਹ ਵਿਖੇ ਸਿੱਖ ਫ਼ਾਰ ਹਿਊਮਨ ਰਾਈਟਸ ਦੇ ਮੁਖੀ ਐਡਵੋਕੇਟ ਸ. ਹਰਪਾਲ ਸਿੰਘ ਚੀਮਾ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ ‘ਤੇ 10 ਦਸੰਬਰ ਨੂੰ ਪਹਿਲਾਂ ਚੰਡੀਗੜ੍ਹ ਦੇ ਭਾਈ ਮੱਖਣ ਸ਼ਾਹ ਲੁਬਾਣਾ ਆਡੀਟੋਰੀਅਮ ਵਿਚ ਪਹਿਲਾਂ ਮਨੁੱਖੀ ਅਧਿਕਾਰਾਂ ਦੇ ਹੋ ਰਹੇ ਘਾਣ ਨੂੰ ਰੋਕਣ ਲਈ ਚਰਚਾ ਹੋਵੇਗੀ। ਉਪਰੰਤ ਸੈਕਟਰ 17 ਵਿਚ ਮੋਮਬੱਤੀ ਮਾਰਚ ਕਰਕੇ ਹਕੂਮਤੀ ਦਹਿਸ਼ਤਗਰਦੀ ਦਾ ਸ਼ਿਕਾਰ ਲੋਕਾਂ ਪ੍ਰਤੀ ਇਕਮੁੱਠਤਾ ਪ੍ਰਗਟਾਈ ਜਾਵੇਗੀ।

ਵਕੀਲ ਨਵਕਿਰਨ ਸਿੰਘ, ਸ. ਹਰਪਾਲ ਸਿੰਘ ਚੀਮਾ, ਸ. ਰਾਜਵਿੰਦਰ ਸਿੰਘ,ਸ. ਅਮਰ ਸਿੰਘ ਚਾਹਲ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ

ਵਕੀਲ ਨਵਕਿਰਨ ਸਿੰਘ, ਸ. ਹਰਪਾਲ ਸਿੰਘ ਚੀਮਾ, ਸ. ਰਾਜਵਿੰਦਰ ਸਿੰਘ,ਸ. ਅਮਰ ਸਿੰਘ ਚਾਹਲ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ

ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ ‘ਤੇ 10 ਦਸੰਬਰ ਨੂੰ ‘ਸਿੱਖਸ ਫ਼ਾਰ ਹਿਊਮਨ ਰਾਈਟਸ” ਵੱਲੋਂ ਚੰਡੀਗੜ੍ਹ ਵਿਚ ਕਰਵਾਈ ਜਾ ਰਹੀ ਕਾਨਫ਼ਰੰਸ ਵਿੱਚ ਪ੍ਰੈੱਸ ਕੌਂਸਲ ਆਫ਼ ਇੰਡੀਆ ਦੇ ਸਾਬਕਾ ਚੇਅਰਮੈਨ ਅਤੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਮਾਰਕੰਡੇ ਕਾਟਜੂ ਮਨੁੱਖੀ ਅਧਿਕਾਰਾਂ ਦੇ ਨਿੱਘਰਦੇ ਹਾਲਤਾਂ ਦੇ ਵਿਸ਼ੇ ਉੱਤੇ ਹੋਣ ਜਾ ਰਹੀ ਕਾਨਫ਼ਰੰਸ ਵਿਚ ਮੁੱਖ ਮਹਿਮਾਨ ਵਜੋਂ ਪੁੱਜਣਗੇ।

ਸਿੱਖਸ ਫਾਰ ਹਿਊਮਨ ਰਾਈਟਸ ਦੇ ਮੁਖੀ ਐਡਵੋਕੇਟ ਹਰਪਾਲ ਸਿੰਘ ਚੀਮਾ, ਲਾਇਰਜ਼ ਫਾਰ ਹਿਊਮਨ ਰਾਈਟਸ ਦੇ ਮੋਢੀ ਐਡਵੋਕੇਟ ਨਵਕਿਰਨ ਸਿੰਘ ਅਤੇ ਐਡਵੋਕੇਟ ਅਮਰ ਸਿੰਘ ਚਾਹਲ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਦੋਸ਼ ਲਾਇਆ ਕਿ ਪਿਛਲੇ ਤੀਹ ਸਾਲਾਂ ਦੌਰਾਨ ਮਨੁੱਖੀ ਅਧਿਕਾਰ ਸੰਸਥਾਵਾਂ ਵੱਲੋਂ ਪੰਜਾਬ ਪੁਲੀਸ ਵੱਲੋਂ ਕੀਤੀਆਂ ਗੲੀਆਂ ਵਧੀਕੀਆਂ ਵਿਰੁੱਧ ਵਿੱਢੇ ਸੰਘਰਸ਼ ਨੂੰ ਹੁਣ ਪਿੰਕੀ ਵੱਲੋਂ ਕੀਤੇ ਇੰਕਸ਼ਾਫ ਨੇ ਸਹੀ ਸਾਬਤ ਕਰ ਦਿੱਤਾ ਹੈ। ਹੁਣ ਇਹ ਗੱਲ ਸਾਬਤ ਹੋ ਗਈ ਹੈ ਕਿ ਪੰਜਾਬ ਪੁਲੀਸ ਨੇ ਖਾੜਕੂਵਾਦ ਦੌਰਾਨ ਝੂਠੇ ਮੁਕਾਬਲਿਆਂ ਵਿੱਚ ਸਿੱਖ ਨੌਜਵਾਨਾਂ ਦਾ ਖੂਨ ਵਹਾਇਆ ਸੀ।

ਪੁਲੀਸ ਨੇ ਝੂਠੇ ਮੁਕਾਬਲਿਆਂ ਵਿੱਚ ਮਾਰੇ ਸਿੱਖਾਂ ਦੀਆਂ ਲਾਸ਼ਾਂ ਤੱਕ ਵੀ ਵਾਰਸਾਂ ਹਵਾਲੇ ਨਹੀਂ ਕੀਤੀਆਂ ਸਨ। ਹੁਣ ਸਰਕਾਰ ਨੇ ਸਰਬੱਤ ਖ਼ਾਲਸਾ ਸੱਦਣ ਵਾਲਿਆਂ ਵਿਰੁੱਧ ਦੇਸ਼ ਧਰੋਹ ਦੇ ਕੇਸ ਦਰਜ ਕਰਕੇ ਮੁਡ਼ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕੀਤੀ ਹੈ।

ਇਸ ਮੌਕੇ ਐਡਵੋਕੇਟ ਸ. ਨਵਕਿਰਨ ਸਿੰਘ, ਐਡਵੋਕੇਟ ਸ. ਅਮਰ ਸਿੰਘ ਚਾਹਲ, ਐਡਵੋਕੇਟ ਸ. ਰਾਜਵਿੰਦਰ ਸਿੰਘ ਬੈਂਸ ਵੀ ਸ਼ਾਮਿਲ ਸਨ।

Share your views: