3 years ago
ਖਡੂਰ ਸਾਹਿਬ ਉੱਪ-ਚੋਣਾਂ: ਬਾਦਲ ਦਲ ਦੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਪਣੇ ਨਾਮਜ਼ਦਗੀ ਦਾਖਲ ਕੀਤੇ
3 years ago
ਭਾਰਤੀ ਜਨਤਾ ਪਾਰਟੀ ਨੇ ਪਾਰਟੀ ਦੀ ਕਮਾਨ ਫਿਰ ਅਮਿਤ ਸ਼ਾਹ ਨੂੰ ਸੌਂਪੀ
3 years ago
ਫਰਾਂਸ ਵਿੱਚ ਦਸਤਾਰ ਦੀ ਬਹਾਲੀ ਲਈ ਰਾਸ਼ਟਰਪਤੀ ਨੂੰ ਸਿੱਖ ਜੱਥੇਬੰਦੀ ਨੇ ਦਿੱਤਾ ਪੱਤਰ
3 years ago
ਸਰਬੱਤ ਖਾਲਸਾ ਤਾਲਮੇਲ ਕਮੇਟੀ ਨੇ ਸ਼੍ਰੀ ਖਡੂਰ ਸਾਹਿਬ ਦੀ ਉੱਪ ਚੋਣ ਨਾ ਲੜ੍ਹਨ ਦਾ ਕੀਤਾ ਐਲਾਨ
3 years ago
Dal Khalsa writes to visiting French President on Sikh issues
3 years ago
ਪਿੰਗਲਵਾੜਾ ਵਾਲੀ ਡਾ: ਇੰਦਰਜੀਤ ਕੌਰ
3 years ago
ਔਰਤਾਂ ਖ਼ਿਲਾਫ਼ ਵਧ ਰਹੇ ਜੁਰਮ : ਕੌਮੀ ਜੁਰਮ ਰਿਕਾਰਡ ਬਿਊਰੋ ਦੀ ਇੱਕ ਰਿਪੋਰਟ -ਕੁਲਦੀਪ
3 years ago
ਭਾਈ ਪਰਮਜੀਤ ਸਿੰਘ ਪੰਮੇ ਦੀ ਹਵਾਲਗੀ ਦਾ ਮਾਮਲਾ ਯੂਰਪੀਅਨ ਸੰਸਦ ਵਿੱਚ ਪੁੱਜਾ
3 years ago
ਖਡੂਰ ਸਾਹਿਬ ਉਪੱ ਚੋਣ: ਕਾਂਗਰਸ ਨੇ ਸ.ਰਮਨਜੀਤ ਸਿੰਘ ਸਿੱਕੀ ਨੂੰ ਹੀ ਆਪਣਾ ਉਮੀਦਵਾਰ ਐਲਾਨਿਆ
3 years ago
ਪੰਜਾਬ ਸਰਕਾਰ ਦੱਸੇ ਕਿ ਉਨ੍ਹਾਂ ਖਿ਼ਲਾਫ਼ ਕਿੰਨੇ ਤੇ ਕਿਹੜੇ ਮਾਮਲੇ ਦਰਜ ਹਨ: ਭਾਈ ਮੋਹਕਮ ਸਿੰਘ

ਦਿੱਲੀ: ( 23 ਦਸੰਬਰ, 2015): ਭਾਰਤ ਸਰਕਾਰ ਵੱਲੋਂ ਜੇਲ ਵਿੱਚ ਬੰਦ ਸਮਝੌਤਾ ਐਕਸਪ੍ਰੇਸ ਰੇਲਗੱਡੀ ਵਿੱਚ ਬੰਬ ਧਮਾਕੇ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਅਸੀਮਾ ਨੰਦ ਦੀ ਜ਼ਮਾਨਤ ਦਾ ਵਿਰੋਧ ਨਾ ਕਰਨ ਦਾ ਫੈਸਲਾ ਲਿਆ ਗਿਆ ਹੈ।ਅਸੀਮਾ ਨੰਦ ਨੂੰ ਸਮਝੌਤਾ ਐਕਸਪ੍ਰੇਸ ਬੰਬ ਧਮਾਕੇ ਕੇਸ ਵਿੱਚ ਪੰਜਾਬ ਅਤੇ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ ਅਤੇ ਉਸ ‘ਤੇ ਅਜ਼ਮੇਰ ਵਿੱਚ ਬੰਬ ਧਮਾਕੇ ਕਰਨ ਦਾ ਵੀ ਕੇਸ ਚੱਲ ਰਿਹਾ ਹੈ।

ਭਾਰਤੀ ਸਰਕਾਰ ਦੇ ਗ੍ਰਹਿ ਰਾਜ ਮੰਤਰੀ ਚੌਧਰੀ ਨੇਂ ਰਾਜ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਐਨ.ਆਈ.ਏ ਵੱਲੋਂ ਇਹ ਫੈਂਸਲਾ ਕੀਤਾ ਗਿਆ ਹੈ ਕਿ ਸਮਝੌਤਾ ਐਕਸਪ੍ਰੈਸ ਬੰਬ ਧਮਾਕੇ ਵਿੱਚ ਅਸੀਮਾਨੰਦ ਦੀ ਜ਼ਮਾਨਤ ਨੂੰ ਚੁਣੌਤੀ ਨਹੀਂ ਦਿੱਤੀ ਜਾਵੇਗੀ।

ਐਨ.ਆਈ.ਏ ਸਵਾਮੀ ਅਸੀਮਾਨੰਦ ਦੀ ਜ਼ਮਾਨਤ ਨੂੰ ਨਹੀਂ ਦੇਵੇਗੀ ਚੁਣੌਤੀ

ਐਨ.ਆਈ.ਏ ਸਵਾਮੀ ਅਸੀਮਾਨੰਦ ਦੀ ਜ਼ਮਾਨਤ ਨੂੰ ਨਹੀਂ ਦੇਵੇਗੀ ਚੁਣੌਤੀ

ਜਿਕਰਯੋਗ ਹੈ ਕਿ 18 ਫਰਵਰੀ, 2007 ਵਾਲੇ ਦਿਨ ਦਿੱਲੀ-ਲਾਹੌਰ ਸਮਝੌਤਾ ਐਕਸਪ੍ਰੈਸ ਵਿੱਚ ਇੱਕ ਬੰਬ ਧਮਾਕਾ ਹੋਇਆ ਸੀ ਜਿਸ ਵਿੱਚ 68 ਲੋਕਾਂ ਦੀ ਮੌਤ ਹੋਈ ਸੀ, ਜਿਨ੍ਹਾਂ ਵਿੱਚ ਬਹੁਤਾਤ ਪਾਕਿਸਤਾਨੀ ਨਾਗਰਿਕ ਸਨ।

ਇਸ ਸਬੰਦ ਵਿੱਚ ਇੱਕ ਸਵਾਲ ਦਾ ਲਿਖਤੀ ਜਵਾਬ ਦਿੰਦਿਆਂ ਮੰਤਰੀ ਚੌਧਰੀ ਨੇ ਦੱਸਿਆ ਕਿ ਐਨ.ਆਈ.ਏ ਨੇ ਫੈਂਸਲਾ ਕੀਤਾ ਹੈ ਕਿ ਹਾਈ ਕੋਰਟ ਵੱਲੋਂ ਦਿੱਤੀ ਗਈ ਜ਼ਮਾਨਤ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਨਹੀਂ ਦਿੱਤੀ ਜਾਵੇਗੀ, ਕਿਉਂਕਿ ਇਸ ਫੈਂਸਲੇ ਖਿਲਾਫ ਉਨ੍ਹਾਂ ਕੋਲ ਕਨੂੰਨੀ ਪੱਧਰ ਤੇ ਜਿਆਦਾ ਕੁਝ ਨਹੀਂ ਹੈ।

Share your views: