2 years ago
ਖਡੂਰ ਸਾਹਿਬ ਉੱਪ-ਚੋਣਾਂ: ਬਾਦਲ ਦਲ ਦੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਪਣੇ ਨਾਮਜ਼ਦਗੀ ਦਾਖਲ ਕੀਤੇ
2 years ago
ਭਾਰਤੀ ਜਨਤਾ ਪਾਰਟੀ ਨੇ ਪਾਰਟੀ ਦੀ ਕਮਾਨ ਫਿਰ ਅਮਿਤ ਸ਼ਾਹ ਨੂੰ ਸੌਂਪੀ
2 years ago
ਫਰਾਂਸ ਵਿੱਚ ਦਸਤਾਰ ਦੀ ਬਹਾਲੀ ਲਈ ਰਾਸ਼ਟਰਪਤੀ ਨੂੰ ਸਿੱਖ ਜੱਥੇਬੰਦੀ ਨੇ ਦਿੱਤਾ ਪੱਤਰ
2 years ago
ਸਰਬੱਤ ਖਾਲਸਾ ਤਾਲਮੇਲ ਕਮੇਟੀ ਨੇ ਸ਼੍ਰੀ ਖਡੂਰ ਸਾਹਿਬ ਦੀ ਉੱਪ ਚੋਣ ਨਾ ਲੜ੍ਹਨ ਦਾ ਕੀਤਾ ਐਲਾਨ
2 years ago
Dal Khalsa writes to visiting French President on Sikh issues
2 years ago
ਪਿੰਗਲਵਾੜਾ ਵਾਲੀ ਡਾ: ਇੰਦਰਜੀਤ ਕੌਰ
2 years ago
ਔਰਤਾਂ ਖ਼ਿਲਾਫ਼ ਵਧ ਰਹੇ ਜੁਰਮ : ਕੌਮੀ ਜੁਰਮ ਰਿਕਾਰਡ ਬਿਊਰੋ ਦੀ ਇੱਕ ਰਿਪੋਰਟ -ਕੁਲਦੀਪ
2 years ago
ਭਾਈ ਪਰਮਜੀਤ ਸਿੰਘ ਪੰਮੇ ਦੀ ਹਵਾਲਗੀ ਦਾ ਮਾਮਲਾ ਯੂਰਪੀਅਨ ਸੰਸਦ ਵਿੱਚ ਪੁੱਜਾ
2 years ago
ਖਡੂਰ ਸਾਹਿਬ ਉਪੱ ਚੋਣ: ਕਾਂਗਰਸ ਨੇ ਸ.ਰਮਨਜੀਤ ਸਿੰਘ ਸਿੱਕੀ ਨੂੰ ਹੀ ਆਪਣਾ ਉਮੀਦਵਾਰ ਐਲਾਨਿਆ
2 years ago
ਪੰਜਾਬ ਸਰਕਾਰ ਦੱਸੇ ਕਿ ਉਨ੍ਹਾਂ ਖਿ਼ਲਾਫ਼ ਕਿੰਨੇ ਤੇ ਕਿਹੜੇ ਮਾਮਲੇ ਦਰਜ ਹਨ: ਭਾਈ ਮੋਹਕਮ ਸਿੰਘ

ਪਠਾਨਕੋਟ (4 ਜਨਵਰੀ, 2016): ਪਠਾਨਕੋਟ ਫੌਜੀ ਅੱਡੇ ਵਿੱਚ ਚੱਲ ਰਹੇ ਮੁਕਾਬਲੇ ਦੀ ਪ੍ਰਾਪਤ ਤਾਜ਼ਾ ਜਾਣਕਾਰੀ ਅਨੁਸਾਰ ਹਵਾਈ ਅੱਡੇ ਅੰਦਰ ਲੁਕੇ ਹੋਏ ਹਮਲਾਵਰ ਪੈਤੜੇ ਬਦਲ ਬਦਲ ਕੇ ਗੋਲੀਬਾਰੀ ਕਰ ਰਹੇ ਹਨ। ਇਸ ਸਮੇਂ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਦੋ ਹਮਲਾਵਰਾਂ ਦੀ ਅਜੇ ਵੀ ਅੱਡੇ ਅੰਦਰ ਲੁਕੇ ਹੋਏ ਹਨ।

ਹਮਲਾਵਰ ਰੁਕ ਰੁਕ ਕੇ ਚਲਾ ਰਹੇ ਹਨ ਗੋਲੀਆਂ

ਹਮਲਾਵਰ ਰੁਕ ਰੁਕ ਕੇ ਚਲਾ ਰਹੇ ਹਨ ਗੋਲੀਆਂ

ਪਠਾਨਕੋਟ ਦੇ ਫੌਜੀ ਅੱਡੇ ‘ਤੇ ਚੱਲ ਰਿਹਾ  ਹਮਲਾਵਰਾਂ ਅਤੇ ਸੁਰੱਖਿਆ ਦਸਤਿਆਂ ਵਿਚਕਾਰ ਚੱਲ ਰਿਹਾ ਮੁਕਾਬਲਾ ਅਜੇ ਵੀ ਜਾਰੀ ਹੈ। ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੇ ਇਸ ਮੁਕਬਾਲੇ ਵਿੱਚ ਪੰਜ ਹਮਲਾਵਰਾਂ ਅਤੇ ਭਾਰਤੀ ਫੌਜ ਦੇ ਕਰਨਲ ਸਮੇਤ ਸੁਰੱਖਿਆ ਦਸਤਿਆਂ ਦੇ 7 ਮੈਂਬਰਾਂ ਦੀਆਂ ਜਾਨਾਂ ਜਾਣ ਦੀਆਂ ਖ਼ਬਰਾਂ ਹਨ।

ਇਹ ਹਮਲਾਵਰ ਆਪਣੀ ਛਿਪਣਗਾਹ ਤਬਦੀਲ ਕਰ ਰਹੇ ਹਨ ਤੇ ਜਦੋਂ  ਫੌਜ ਅੱਗੇ ਵਧਦੀ ਹੈ ਤਾਂ ਰੁਕ ਰੁਕ ਕੇ ਫਾਇਰਿੰਗ ਕਰ ਰਹੇ ਹਨ। ਸੈਨਾ ਵੱਲੋਂ ਸਰਚ ਅਭਿਆਨ ਜਾਰੀ ਹੈ। ਫੌਜ ਵੱਲੋਂ ਜੇ. ਸੀ. ਬੀ ਦਾ ਮਦਦ ਨਾਲ ਹਮਲਾਵਰਾਂ ਦੀ ਛਿਪਣਗਾਹ ਤਕ ਪਹੁੰਚਣ ਦੀ ਕੋਸ਼ਿਸ਼ ਕੀਤੀ ਦਾ ਰਹੀ ਹੈ ਕਿਉਂਕਿ ਏਅਰਬੇਸ ਦਾ ਇਲਾਕਾ ਝਾੜੀਆਂ ਨਾਲ ਭਰਿਆ ਹੋਇਆ ਹੈ।

 ਹੁਣ ਤੱਕ ਦੀਆਂ ਮਿਲੀਆਂ ਖ਼ਬਰਾਂ ਮੁਤਾਬਿਕ ਨੈਸ਼ਨਲ ਸਕਿਉਰਿਟੀ ਗਾਰਡਜ਼ ਦੇ ਲੈਫਟੀਨੈਟ ਕਰਨਲ ਨਰਿੰਜਣ ਸਿੰਘ ਸਮੇਤ 11 ਭਾਰਤੀ ਸੁਰੱਖਿਆ ਜਵਾਨ ਮਾਰੇ ਜਾ ਚੁੱਕੇ ਹਨ, ਜਦਕਿ 4 ਹਮਲਾਵਰਾਂ ਦੀ ਮੌਤ ਦੀ ਖਬਰ ਹੈ।

ਸ਼ਨੀਵਾਰ ਸਵੇਰੇ 3 ਵਜੇ ਦੇ ਕਰੀਬ ਪਠਾਨਕੋਟ ਦੇ ਫੌਜੀ ਹਵਾਈ ਅੱਡੇ ‘ਤੇ ਫੌਜੀ ਵਰਦੀ ਵਿੱਚ ਆਏ ਹਮਲਾਵਰਾਂ ਵੱਲੋਂ ਹਵਾਈ ਅੱਡੇ ਅੰਦਰ ਵੜ ਕੇ ਹਮਲਾ ਕੀਤਾ ਗਿਆ ਸੀ।

Share your views: