2 years ago
ਖਡੂਰ ਸਾਹਿਬ ਉੱਪ-ਚੋਣਾਂ: ਬਾਦਲ ਦਲ ਦੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਪਣੇ ਨਾਮਜ਼ਦਗੀ ਦਾਖਲ ਕੀਤੇ
2 years ago
ਭਾਰਤੀ ਜਨਤਾ ਪਾਰਟੀ ਨੇ ਪਾਰਟੀ ਦੀ ਕਮਾਨ ਫਿਰ ਅਮਿਤ ਸ਼ਾਹ ਨੂੰ ਸੌਂਪੀ
2 years ago
ਫਰਾਂਸ ਵਿੱਚ ਦਸਤਾਰ ਦੀ ਬਹਾਲੀ ਲਈ ਰਾਸ਼ਟਰਪਤੀ ਨੂੰ ਸਿੱਖ ਜੱਥੇਬੰਦੀ ਨੇ ਦਿੱਤਾ ਪੱਤਰ
2 years ago
ਸਰਬੱਤ ਖਾਲਸਾ ਤਾਲਮੇਲ ਕਮੇਟੀ ਨੇ ਸ਼੍ਰੀ ਖਡੂਰ ਸਾਹਿਬ ਦੀ ਉੱਪ ਚੋਣ ਨਾ ਲੜ੍ਹਨ ਦਾ ਕੀਤਾ ਐਲਾਨ
2 years ago
Dal Khalsa writes to visiting French President on Sikh issues
2 years ago
ਪਿੰਗਲਵਾੜਾ ਵਾਲੀ ਡਾ: ਇੰਦਰਜੀਤ ਕੌਰ
2 years ago
ਔਰਤਾਂ ਖ਼ਿਲਾਫ਼ ਵਧ ਰਹੇ ਜੁਰਮ : ਕੌਮੀ ਜੁਰਮ ਰਿਕਾਰਡ ਬਿਊਰੋ ਦੀ ਇੱਕ ਰਿਪੋਰਟ -ਕੁਲਦੀਪ
2 years ago
ਭਾਈ ਪਰਮਜੀਤ ਸਿੰਘ ਪੰਮੇ ਦੀ ਹਵਾਲਗੀ ਦਾ ਮਾਮਲਾ ਯੂਰਪੀਅਨ ਸੰਸਦ ਵਿੱਚ ਪੁੱਜਾ
2 years ago
ਖਡੂਰ ਸਾਹਿਬ ਉਪੱ ਚੋਣ: ਕਾਂਗਰਸ ਨੇ ਸ.ਰਮਨਜੀਤ ਸਿੰਘ ਸਿੱਕੀ ਨੂੰ ਹੀ ਆਪਣਾ ਉਮੀਦਵਾਰ ਐਲਾਨਿਆ
2 years ago
ਪੰਜਾਬ ਸਰਕਾਰ ਦੱਸੇ ਕਿ ਉਨ੍ਹਾਂ ਖਿ਼ਲਾਫ਼ ਕਿੰਨੇ ਤੇ ਕਿਹੜੇ ਮਾਮਲੇ ਦਰਜ ਹਨ: ਭਾਈ ਮੋਹਕਮ ਸਿੰਘ

ਸੰਗਰੂਰ (9 ਜਨਵਰੀ, 2016): ਪਿਛਲੇ ਦਿਨੀ ਪੰਜਾਬ ਸਰਕਾਰ ਵੱਲੋਂ ਦੇਸ਼ ਧਰੋਹ ਦੇ ਦੋਸ਼ਾਂ ਅਧੀਨ ਗ੍ਰਿਫਤਾਰ ਕਰਕੇ ਜੇਲ ਵਿੱਚ ਬੰਦ ਕੀਤੇ ਗੁਰਦੀਪ ਸਿੰਘ ਬਠਿੰਡਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮਿਲੀ ਅੰਤ੍ਰਿਮ ਜ਼ਮਾਨਤ ਮਿਲਣ ਕਰਕੇ ਰਿਹਾਅ ਹੋ ਗਏ ਹਨ।

ਪਿਛਲੇ ਸਾਲ 10 ਸਤੰਬਰ ਨੂੰ ਅੰਮ੍ਰਿਤਸਰ ਨੇੜਲ਼ੇ ਪਿੰਡ ਚੱਬਾ ਵਿਖੇ ਸੱਦੇ ਸਰਬੱਤ ਖਾਲਸਾ ਸਮਾਗਮ ਤੋਂ ਬਾਅਦ ਹੋਰ ਪੰਥਕ ਆਗੂਆਂ ਸਮੇਤ ਉਨ੍ਹਾਂ ‘ਤੇ ਦੇਸ਼ ਧਰੋਹ ਦਾ ਮੁਕੱਦਮਾਂ ਦਰਜ਼ ਕੀਤਾ ਸੀ ਅਤੇ ਉਹ ਸੰਗਰੂਰ ਜੇਲ ਵਿੱਚ ਬੰਦ ਸਨ।ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ੳੇਨ੍ਹਾਂ ਨੂੰ 17 ਫਰਵਰੀ ਤੱਕ ਅੰਤਰਿਮ ਜ਼ਮਾਨਤ ਦਿੱਤੀ ਹੈ।

ਸੰਗਰੂਰ ਜੇਲ੍ਹ ’ਚੋਂ ਬਾਹਰ ਆਉਂਦੇ ਹੋਏ ਗੁਰਦੀਪ ਸਿੰਘ ਬਠਿੰਡਾ

ਸੰਗਰੂਰ ਜੇਲ੍ਹ ’ਚੋਂ ਬਾਹਰ ਆਉਂਦੇ ਹੋਏ ਗੁਰਦੀਪ ਸਿੰਘ ਬਠਿੰਡਾ

ਜੁਡੀਸ਼ਲ ਮੈਜਿਸਟਰੇਟ ਫਸਟ ਕਲਾਸ-ਕਮ-ਡਿਊਟੀ ਮੈਜਿਸਟਰੇਟ ਅੰਮ੍ਰਿਤਸਰ ਦੀ ਅਦਾਲਤ ਰਾਹੀਂ ਮਿਲੇ ਜ਼ਮਾਨਤ ਦੇ ਹੁਕਮਾਂ ਤੋਂ ਬਾਅਦ ਗੁਰਦੀਪ ਸਿੰਘ ਬਠਿੰਡਾ ਨੂੰ ਸ਼ਾਮ ਕਰੀਬ ਛੇ ਵਜ਼ੇ ਇੱਥੇ ਜ਼ਿਲ੍ਹਾ ਜੇਲ੍ਹ ਵਿੱਚੋਂ ਰਿਹਾਅ ਕਰ ਦਿੱਤਾ ਗਿਆ।

ਕਰੀਬ ਸ਼ਾਮ ਛੇ ਵਜੇ ਜਿਉਂ ਹੀ ਗੁਰਦੀਪ ਸਿੰਘ ਬਠਿੰਡਾ ਨੂੰ ਜ਼ਿਲ੍ਹਾ ਜੇਲ੍ਹ ’ਚੋ ਰਿਹਾਅ ਕੀਤਾ ਗਿਆ ਤਾਂ ਜੇਲ੍ਹ ਦੇ ਬਾਹਰ ਇਕੱਠੇ ਹੋਏ ਯੂਨਾਈਟਿਡ ਅਕਾਲੀ ਦਲ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਹੋਰ ਸਿੱਖ ਜਥੇਬਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਜੈਕਾਰਿਆਂ ਨਾਲ ਗੁਰਦੀਪ ਸਿੰਘ ਦਾ ਸਵਾਗਤ ਕੀਤਾ ਗਿਆ ਅਤੇ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ।

ਗੁਰਦੀਪ ਸਿੰਘ ਬਠਿੰਡਾ ਦੇ ਪੁੱਤਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਨੂੰ ਪੰਜਾਬ ’ਤੇ ਹਰਿਆਣਾ ਹਾਈਕੋਰਟ ਵੱਲੋਂ 17 ਫਰਵਰੀ ਤੱਕ ਅੰਤ੍ਰਿਮ ਜ਼ਮਾਨਤ ਦਿੱਤੀ ਗੲੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਿਤਾ ਦਿਲ ਦੀ ਬਿਮਾਰੀ ਤੋਂ ਪੀੜਤ ਹਨ ਤੇ ੳੁਨ੍ਹਾਂ ਦੀ ਸਿਹਤ ਪਿਛਲੇ ਕੁਝ ਦਿਨਾਂ ਤੋਂ ਠੀਕ ਨਹੀਂ ਸੀ। ਇਸੇ ਆਧਾਰ ’ਤੇ ਪੰਜਾਬ ’ਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲੀ ਹੈ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਕਾਲਾਬੂਲਾ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਥੇਬੰਦਕ ਸਕੱਤਰ ਗੁਰਨੈਬ ਸਿੰਘ ਰਾਮਪੁਰਾ, ਯੂਨਾਈਟਿਡ ਅਕਾਲੀ ਦਲ ਦੇ ਜਨਰਲ ਸਕੱਤਰ ਪ੍ਰਸ਼ੋਤਮ ਸਿੰਘ ਫੱਗੂਵਾਲਾ, ਮੀਤ ਪ੍ਰਧਾਨ ਗੁਰਨਾਮ ਸਿੰਘ ਸਿੱਧੂ, ਕੋਰ ਕਮੇਟੀ ਮੈਂਬਰ ਹਰਮਨਜੀਤ ਸਿੰਘ, ਜ਼ਿਲ੍ਹਾ ਪ੍ਰਧਾਨ ਰਘਵਿੰਦਰ ਸਿੰਘ, ਯੂਨਾਈਟਿਡ ਗ੍ਰੰਥੀ ਸਭਾ ਦੇ ਆਗੂ ਬਚਿੱਤਰ ਸਿੰਘ ਆਦਿ ਮੌਜੂਦ ਸਨ।

Share your views: