3 years ago
ਖਡੂਰ ਸਾਹਿਬ ਉੱਪ-ਚੋਣਾਂ: ਬਾਦਲ ਦਲ ਦੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਪਣੇ ਨਾਮਜ਼ਦਗੀ ਦਾਖਲ ਕੀਤੇ
3 years ago
ਭਾਰਤੀ ਜਨਤਾ ਪਾਰਟੀ ਨੇ ਪਾਰਟੀ ਦੀ ਕਮਾਨ ਫਿਰ ਅਮਿਤ ਸ਼ਾਹ ਨੂੰ ਸੌਂਪੀ
3 years ago
ਫਰਾਂਸ ਵਿੱਚ ਦਸਤਾਰ ਦੀ ਬਹਾਲੀ ਲਈ ਰਾਸ਼ਟਰਪਤੀ ਨੂੰ ਸਿੱਖ ਜੱਥੇਬੰਦੀ ਨੇ ਦਿੱਤਾ ਪੱਤਰ
3 years ago
ਸਰਬੱਤ ਖਾਲਸਾ ਤਾਲਮੇਲ ਕਮੇਟੀ ਨੇ ਸ਼੍ਰੀ ਖਡੂਰ ਸਾਹਿਬ ਦੀ ਉੱਪ ਚੋਣ ਨਾ ਲੜ੍ਹਨ ਦਾ ਕੀਤਾ ਐਲਾਨ
3 years ago
Dal Khalsa writes to visiting French President on Sikh issues
3 years ago
ਪਿੰਗਲਵਾੜਾ ਵਾਲੀ ਡਾ: ਇੰਦਰਜੀਤ ਕੌਰ
3 years ago
ਔਰਤਾਂ ਖ਼ਿਲਾਫ਼ ਵਧ ਰਹੇ ਜੁਰਮ : ਕੌਮੀ ਜੁਰਮ ਰਿਕਾਰਡ ਬਿਊਰੋ ਦੀ ਇੱਕ ਰਿਪੋਰਟ -ਕੁਲਦੀਪ
3 years ago
ਭਾਈ ਪਰਮਜੀਤ ਸਿੰਘ ਪੰਮੇ ਦੀ ਹਵਾਲਗੀ ਦਾ ਮਾਮਲਾ ਯੂਰਪੀਅਨ ਸੰਸਦ ਵਿੱਚ ਪੁੱਜਾ
3 years ago
ਖਡੂਰ ਸਾਹਿਬ ਉਪੱ ਚੋਣ: ਕਾਂਗਰਸ ਨੇ ਸ.ਰਮਨਜੀਤ ਸਿੰਘ ਸਿੱਕੀ ਨੂੰ ਹੀ ਆਪਣਾ ਉਮੀਦਵਾਰ ਐਲਾਨਿਆ
3 years ago
ਪੰਜਾਬ ਸਰਕਾਰ ਦੱਸੇ ਕਿ ਉਨ੍ਹਾਂ ਖਿ਼ਲਾਫ਼ ਕਿੰਨੇ ਤੇ ਕਿਹੜੇ ਮਾਮਲੇ ਦਰਜ ਹਨ: ਭਾਈ ਮੋਹਕਮ ਸਿੰਘ

ਜ਼ੀਰਕਪੁਰ (17 ਜਨਵਰੀ, 2015): ਹਿੰਦੂ ਜੱਥੇਬੰਦੀਆਂ ਨੇ ਸੌਦਾ ਸਾਧ ਖਿਲਾਫ ਧਾਰਨਿਕ ਭਾਵਨਾਵਾਂ ਭੜਕਾਉਣ ਦਾ ਪਰਦਾ ਦਰਜ਼ ਕਰਵਾਉਂਦਿਆਂ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਹਿੰਦੂ ਜੱਥੇਬੰਦੀਆਂ ਦਾ ਦੋਸ਼ ਹੈ ਕਿ ਸੌਦਾ ਸਾਧ ਨੇ ਇੱਕ ਵੀਡੀਓੁ ਵਿੱਚ ਉਨ੍ਹਾਂ ਦੇ ਦੇਵਤੇ ਵਿਸ਼ਨੂੰ ਦੀ ਨਕਲ ਕਰਕੇ ਉਨ੍ਹਾਂ ਦੀ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰੀ ਹੈ।

ਅੱਜ ਇਥੇ ਵਿਸ਼ਵ ਹਿੰਦੂ ਸ਼ਕਤੀ ਅਤੇ ਆਲ ਇੰਡੀਆ ਹਿੰਦੂ ਫੈਡਰੇਸ਼ਨ ਆਗੂਆਂ ਨੇ ਮੀਟਿੰਗ ਤੋਂ ਬਾਅਦ ਭਗਵਾਨ ਵਿਸ਼ਨੂੰ ਦੇ ਸਵਾਂਗ ਵਿੱਚ ਵੀਡਿਓ ਸ਼ੂਟ ਕਰਵਾ ਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਪੁਲੀਸ ਨੂੰ ਸ਼ਿਕਾਇਤ ਕਰਕੇ ਸੌਦਾ ਸਾਧ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਸੌਦਾ ਸਾਧ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

vis6_1453014988

ਸੋਦਾ ਸਾਧ ਨੇ ‘ਵਿਸ਼ਨੂੰ’ ਵਰਗਾ ਪਹਿਰਾਵਾ ਪਹਿਨਿਆ ਇਕ ਵੀਡੀਓ ਸਾਹਮਣੇ ਆਇਆ ਹੈ। ਰਾਮ ਰਹੀਮ ਦੀ ਇਸ ਵੀਡੀਓ ਨੂੰ ਲੈ ਕੇ ਆਲ ਇੰਡੀਆ ਹਿੰਦੂ ਸਟੂਡੈਂਟ ਫੈਡਰੇਸ਼ਨ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ। ਜ਼ੀਰਕਪੁਰ ਪੁਲਸ ਨੇ ਰਾਮ ਰਹੀਮ ਵਿਰੁੱਧ ਐਫ. ਆਈ. ਆਰ. ਦਰਜ ਕਰ ਲਈ ਗਈ ਹੈ।ਆਲ ਇੰਡੀਆ ਹਿੰਦੂ ਫੈਡਰੇਸ਼ਨ ਦੇ ਪ੍ਰਧਾਨ ਨਿਸ਼ਾਂਤ ਸ਼ਰਮਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਸੋਦਾ ਸਾਧ ਨੇ ਇਕ ਵੀਡੀਓ ‘ਚ ਭਗਵਾਨ ਵਿਸ਼ਨੂੰ ਵਰਗਾ ਪਹਿਰਾਵਾ ਪਹਿਨ ਕੇ ਹਿੰਦੂਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਇਹ ਵੀਡੀਓ ਵਟਸਐਪ ‘ਤੇ ਰਿਸੀਵ ਹੋਇਆ। ਫਿਲਹਾਲ ਪੁਲਸ ਨੇ ਸ਼ਰਮਾ ਦੀ ਸ਼ਿਕਾਇਤ ਨੂੰ ਮਨਜ਼ੂਰ ਕਰਦੇ ਹੋਏ ਸੌਦਾ ਸਾਧ ਰਾਮ ਰਹੀਮ ਵਿਰੁੱਧ ਐਫ. ਆਈ. ਆਰ. ਦਰਜ ਕਰ ਲਈ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਹਿੰਦੂ ਆਗੂਆਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਇਨਸਾਫ਼ ਲਈ ਪੁਲੀਸ ਨੂੰ ਸ਼ਿਕਾਇਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਇਨਸਾਫ਼ ਨਾ ਦਿੱਤਾ ਤਾਂ ਉਹ ਸੰਘਰਸ਼ ਲਈ ਮਜਬੂਰ ਹੋਣਗੇ।

 ਹਾਲ ਹੀ ‘ਚ ਰਾਮ ਰਹੀਮ ਦੇ ਸਮਰਥਕਾਂ ਨੇ ‘ਬਾਬੇ’ ਵਾਂਗ ਪੋਸ਼ਾਕ ਪਹਿਨ ਕੇ ‘ਕਾਮੇਡੀ ਨਾਈਟ ਵਿਦ ਕਪਿਲ ਦੀ ਕਲਾਕਾਰ’ ਪਲਕ ਉਰਫ ਕੀਕੂ ਸ਼ਾਰਦਾ ਵਿਰੁੱਧ ਕੇਸ ਦਰਜ ਕਰਾਇਆ, ਜਿਸ ਤੋਂ ਬਾਅਦ ਕੀਕੂ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਜ਼ਿਕਰਯੋਗ ਹੈ ਕਿ 2007 ਵਿੱਚ ਸੌਦਾ ਸਾਧ ਨੇ ਸਲਾਬਤਪੁਰਾ (ਬਠਿੰਡਾ) ਦੇ ਡੇਰੇ ਵਿੱਚ ਸਿੱਖਾਂ ਦੇ ਦਸਵੇਂ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਨਕਲ ਕਰਦਿਆਂ ਉਨ੍ਹਾਂ ਦਾ ਸੰਵਾਂਗ ਰਚਾਇਆ ਸੀ, ਜਿਸ ਕਰਕੇ ਸਮੁੱਚੀ ਸਿੱਖ ਕੌਮ ਵਿੱਚ ਰੋਸ ਦੀ ਲਹਿਰ ਫੈਲ ਗਈ ਸੀ । ਸਿੱਖਾਂ ਵੱਲੋਂ ਸੌਦਾ ਸਾਧ ਖਿਲਾਫ ਧਾਰਮਕਿ ਭਾਵਨਾਵਾਂ ਭੜਕਾਉਣ ਦਾ ਪਰਚਾ ਦਰਜ਼ ਕਰਵਾਇਆ ਗਿਆ ਸੀ, ਜਿਸਤੇ ਪੰਜਾਬ ਦੀ ਪੰਥਕ ਅਖਵਾਉਂਦੀ ਬਾਦਲ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ ਸੀ । ਸ਼੍ਰੀ ਗੁਰੁ ਗੋਬਿੰਦ ਸਿੰਘ ਦੀ ਨਕਲ ਕਰਨ ਦੇ ਦੋਸ਼ ਵਿੱਚ ਉਸ ਖਿਲਾਫ ਕੋਈ ਕਾਰਵਾਈ ਤਾਂ ਕੀ ਕਰਨੀ ਸੀ, ਸਰਕਾਰ ਨੇ ਉਸ ਖਿਲਾਫ ਦਰਜ਼ ਪਰਚਾ ਹੀ ਰੱਦ ਕਰ ਦਿੱਤਾ ਸੀ।

Share your views: