3 years ago
ਖਡੂਰ ਸਾਹਿਬ ਉੱਪ-ਚੋਣਾਂ: ਬਾਦਲ ਦਲ ਦੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਪਣੇ ਨਾਮਜ਼ਦਗੀ ਦਾਖਲ ਕੀਤੇ
3 years ago
ਭਾਰਤੀ ਜਨਤਾ ਪਾਰਟੀ ਨੇ ਪਾਰਟੀ ਦੀ ਕਮਾਨ ਫਿਰ ਅਮਿਤ ਸ਼ਾਹ ਨੂੰ ਸੌਂਪੀ
3 years ago
ਫਰਾਂਸ ਵਿੱਚ ਦਸਤਾਰ ਦੀ ਬਹਾਲੀ ਲਈ ਰਾਸ਼ਟਰਪਤੀ ਨੂੰ ਸਿੱਖ ਜੱਥੇਬੰਦੀ ਨੇ ਦਿੱਤਾ ਪੱਤਰ
3 years ago
ਸਰਬੱਤ ਖਾਲਸਾ ਤਾਲਮੇਲ ਕਮੇਟੀ ਨੇ ਸ਼੍ਰੀ ਖਡੂਰ ਸਾਹਿਬ ਦੀ ਉੱਪ ਚੋਣ ਨਾ ਲੜ੍ਹਨ ਦਾ ਕੀਤਾ ਐਲਾਨ
3 years ago
Dal Khalsa writes to visiting French President on Sikh issues
3 years ago
ਪਿੰਗਲਵਾੜਾ ਵਾਲੀ ਡਾ: ਇੰਦਰਜੀਤ ਕੌਰ
3 years ago
ਔਰਤਾਂ ਖ਼ਿਲਾਫ਼ ਵਧ ਰਹੇ ਜੁਰਮ : ਕੌਮੀ ਜੁਰਮ ਰਿਕਾਰਡ ਬਿਊਰੋ ਦੀ ਇੱਕ ਰਿਪੋਰਟ -ਕੁਲਦੀਪ
3 years ago
ਭਾਈ ਪਰਮਜੀਤ ਸਿੰਘ ਪੰਮੇ ਦੀ ਹਵਾਲਗੀ ਦਾ ਮਾਮਲਾ ਯੂਰਪੀਅਨ ਸੰਸਦ ਵਿੱਚ ਪੁੱਜਾ
3 years ago
ਖਡੂਰ ਸਾਹਿਬ ਉਪੱ ਚੋਣ: ਕਾਂਗਰਸ ਨੇ ਸ.ਰਮਨਜੀਤ ਸਿੰਘ ਸਿੱਕੀ ਨੂੰ ਹੀ ਆਪਣਾ ਉਮੀਦਵਾਰ ਐਲਾਨਿਆ
3 years ago
ਪੰਜਾਬ ਸਰਕਾਰ ਦੱਸੇ ਕਿ ਉਨ੍ਹਾਂ ਖਿ਼ਲਾਫ਼ ਕਿੰਨੇ ਤੇ ਕਿਹੜੇ ਮਾਮਲੇ ਦਰਜ ਹਨ: ਭਾਈ ਮੋਹਕਮ ਸਿੰਘ

ਲੁਧਿਆਣਾ(19 ਜਨਵਰੀ, 2016): ਡੇਰਾ ਸਰਸਾ ਦੇ ਬਦਨਾਮ ਸਾਧ ਗੁਰਮੀਤ ਰਾਮ ਰਹੀਮ ਵੱਲੋਂ ਹਿੰਦੂਆਂ ਦੇ ਦੇਵਤੇ ਦੀ ਨਕਲ ਕਰਨ ਦੇ ਮਾਮਲੇ ਵਿੱਚ ਹਿੰਦੂ ਜੱਥੇਬੰਦੀਆਂ ਅਤੇ ਸੌਦਾ ਸਾਧ  ਦੇ ਚੇਲਿਆਂ ਦਰਮਿਆਨ ਟਕਰਾਅ ਪੈਦਾ ਹੋ ਗਿਆ ਹੈ।

ਅੱਜ ਹਿੰਦੂ ਜੱਥੇਬੰਦੀਆਂ ਦੇ ਕਾਰਕੂਨਾਂ ਜਦ ਸਰਸੇ ਵਾਲੇ ਸਾਧ ਖਿਲਾਫ ਰੋਸ ਮਾਰਚ ਕਰਕੇ ਪੁਤਲਾ ਫੂਕਣ ਜਾ ਰਹੇ ਸਨ ਤਾਂ ਸੌਦਾ ਪ੍ਰੇਮੀਆਂ ਅਤੇ ਹਿੰਦੂ ਜੱਥੇਬੰਦੀਆਂ ਦਾ ਆਪਸੀ ਟਕਰਾਅ ਹੋ ਗਿਆ ਅਤੇ ਪੁਲਿਸ ਨੇ ਵਿੱਚ-ਵਿਚਾਲੇ ਪੈਕੇ ਬਚਾਅ ਕੀਤਾ।

ਸੌਦਾ ਸਾਧ ਦੇ ਚੇਲਿਆਂ ਅਤੇ ਹਿੰਦੂ ਜੱਥੇਬੰਦੀਆਂ ਵਿੱਚਕਾਰ ਪੈਦਾ ਹੋਇਆ  ਟਕਰਾਅ

ਸੌਦਾ ਸਾਧ ਦੇ ਚੇਲਿਆਂ ਅਤੇ ਹਿੰਦੂ ਜੱਥੇਬੰਦੀਆਂ ਵਿੱਚਕਾਰ ਪੈਦਾ ਹੋਇਆ  ਟਕਰਾਅ

ਸੌਦਾ ਸਾਧ ਵੱਲੋਂ ਹਿੰਦੂ ਧਰਮ ਦੇ ਸਤਿਕਾਰਤ ਦੇਵਤੇ ਵਿਸ਼ਨੂੰ ਦਾ ਰੂਪ ਧਾਰਨ ਕਰਨ ਦੇ ਵਿਰੋਧ ਵਿੱਚ ਸਥਾਨਿਕ ਹਿੰਦੂ ਜੱਥੇਬੰਦੀਆਂ ਦਾ ਘੰਟਾ ਘਰ ਤੋਂ ਜਗਰਾਉਂ ਪੁਲ ਤੱਕ ਰੋਸ ਮਾਰਚ ਕਰ ਕੇ ਸੌਦਾ ਸਾਧ ਦਾ ਪੁਤਲਾ ਫੂਕਣ ਦਾ ਪ੍ਰੋਗਰਾਮ ਸੀ। ਜਦੋੌ ਹਿੰਦੂ ਜੱਥੇਬੰਦੀਆਂ ਪੁਤਲਾ ਫੂਕਣ ਜਾ ਰਹੀਆਂ ਸਨ ਤਾਂ ਇਸਦੀ ਭਿਨਕ ਜੇਐਮਡੀ ਮਾਲ ’ਚ ਫ਼ਿਲਮ ਦੇਖ ਰਹੇ ਪ੍ਰੇਮੀਆਂ ਨੂੰ ਪਈ ਤਾਂ ਉਨ੍ਹਾਂ ਨੇ ਨੇ ਹਿੰਦੂ ਜਥੇਬੰਦੀਆਂ ਦੇ ਮੈਂਬਰਾਂ ਨੂੰ ਰੇਲਵੇ ਸਟੇਸ਼ਨ ਦੇ ਬਾਹਰ ਰੋਕ ਲਿਆ।

ਉਨ੍ਹਾਂ ਨੇ ਹਿੰਦੂ ਜਥੇਬੰਦੀਆਂ ਦੇ ਮੈਂਬਰਾਂ ਨਾਲ ਕਥਿਤ ਤੌਰ ’ਤੇ ਕੁੱਟਮਾਰ ਕਰ ਕੇ ਪੁਤਲਾ ਖੋਹ ਕੇ ਤੋੜ ਦਿੱਤਾ। ਇਸ ਤੋਂ ਬਾਅਦ ਦੋਵਾਂ ਗੁੱਟਾਂ ’ਚ ਹੱਥੋਪਾਈ ਹੋਈ। ਤਕਰਾਰ ਦੀ ਸੂਚਨਾ ਮਿਲਦੇ ਹੀ ਪੁਲੀਸ ਅਧਿਕਾਰੀ ਅਤੇ ਕਈ ਥਾਣਿਆਂ ਦੀ ਪੁਲੀਸ ਮੌਕੇ ’ਤੇ ਪੁੱਜੀ। ਪੁਲੀਸ ਨੇ ਮੁਸ਼ਕਲ ਨਾਲ ਦੋਵਾਂ ਧੜਿਆਂ ਨੂੰ ਸ਼ਾਂਤ ਕੀਤਾ। ਇਸ ਦੌਰਾਨ ਹਿੰਦੂ ਸ਼ਕਤੀ ਮੋਰਚਾ ਦੇ ਰੋਹਿਤ ਸਾਹਨੀ ਦੇ ਸੱਟ ਲੱਗ ਗਈ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੋਂ ਇਲਾਜ ਮਗਰੋਂ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ।

ਰੋਹਿਤ ਸਾਹਨੀ ਨੇ ਇਸ ਮਾਮਲੇ ’ਚ ਥਾਣਾ ਕੋਤਵਾਲੀ ਪੁਲੀਸ ਕੋਲ ਸ਼ਿਕਾਇਤ ਦਿੱਤੀ ਹੈ। ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਹਿੰਦੂ ਸ਼ਕਤੀ ਮੋਰਚਾ ਦੇ ਪ੍ਰਧਾਨ ਰੋਹਿਤ ਸਾਹਨੀ ਨੇ ਕਿਹਾ ਕਿ ਡੇਰਾ ਮੁਖੀ ਨੇ ਕੁਝ ਦਿਨ ਪਹਿਲਾਂ ਭਗਵਾਨ ਵਿਸ਼ਨੂੰ ਦਾ ਰੂਪ ਧਾਰਨ ਕਰ ਕੇ ਉਨ੍ਹਾਂ ਦਾ ਮਜ਼ਾਕ ਉਡਾਇਆ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀਆਂ ਵੱਲੋਂ ਡੇਰਾ ਮੁਖੀ  ਖ਼ਿਲਾਫ਼ ਘੰਟਾ ਘਰ ਤੋਂ ਲੈ ਕੇ ਜਗਰਾਉਂ ਪੁੱਲ ਤੱਕ ਰੋਸ ਮਾਰਚ ਕੱਢਿਆ ਜਾ ਰਿਹਾ ਸੀ। ਉਸ ਤੋਂ ਬਾਅਦ ਉਨ੍ਹਾਂ ਨੇ ਜਗਰਾਉਂ ਪੁੱਲ ’ਤੇ ਡੇਰਾ ਮੁਖੀ ਦਾ ਪੁਤਲਾ ਫੂਕਣਾ ਸੀ। ਉਹ ਸਟੇਸ਼ਨ ਦੇ ਬਾਹਰ ਹੀ ਡੇਰਾ ਮੁੱਖੀ ਦਾ ਪੁਤਲਾ ਫੂਕਣ ਦੀ ਤਿਆਰੀ ਕਰ ਰਹੇ ਸਨ ਕਿ ਇੱਕ ਕਾਰ ’ਚ ਸਵਾਰ ਚਾਰ ਨੌਜਵਾਨ ਆਏ ਅਤੇ ਉਨ੍ਹਾਂ ਨੇ ਗੱਡੀ ਉਨ੍ਹਾਂ ਉਪਰ ਚਾੜ੍ਹਨ ਦੀ ਕੋਸ਼ਿਸ਼ ਕੀਤੀ।

ਇਸ ਮਗਰੋਂ ਨੌਜਵਾਨ ਗੱਡੀ ’ਚੋਂ ਬਾਹਰ ਨਿਕਲੇ ਅਤੇ ਉਨ੍ਹਾਂ ਨੇ ਡਰਾਈਵਰ ਨੂੰ ਕੁੱਟ ਕੇ ਪੁਤਲਾ ਖੋਹ ਕੇ ਤੋੜ ਦਿੱਤਾ। ਉਨ੍ਹਾਂ ਪਿੱਛੇ ਹੀ ਵੱਡੀ ਗਿਣਤੀ ਡੇਰਾ ਪ੍ਰੇਮੀ ਆਏ ਅਤੇ ਉਨ੍ਹਾਂ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ। ਇਸੇ ਦੌਰਾਨ ਥਾਣਾ ਕੋਤਵਾਲੀ ਦੇ ਐਸਐਚਓ ਸਬ ਇੰਸਪੈਕਟਰ ਸਤਵੰਤ ਸਿੰਘ ਨੇ ਕਿਹਾ ਕਿ ਹਿੰਦੂ ਸ਼ਕਤੀ ਮੋਰਚਾ ਦੇ ਪ੍ਰਮੁੱਖ ਰੋਹਿਤ ਸਾਹਨੀ ਵੱਲੋਂ ਉਨ੍ਹਾਂ ਨੂੰ ਸ਼ਿਕਾਇਤ ਮਿਲ ਗਈ ਹੈ। ਪੁਲੀਸ ਮਾਮਲੇ ਦੀ ਜਾਂਚ ਕਰਨ ’ਚ ਲੱਗੀ ਹੋਈ ਹੈ।

ਜ਼ਿਕਰਯੋਗ ਹੈ ਕਿ ਸੌਦਾ ਸਾਧ ਨੇ 2007 ਵਿੱਚ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਨਕਲ ਕੀਤੀ ਸੀ, ਜਿਸ ਕਰਕੇ ਸਮੁੱਚੀ ਸਿੱਖ ਕੌਮ ਵਿੱਚ ਰੋਸ ਦੀ ਲਹਿਰ ਪੈਦਾ ਹੋ ਗਈ ਸੀ।ਉਸ ਸਮੇਂ ਤੋਂ ਸਿੱਖ ਪੰਥ ਅਤੇ ਡੇਰਾ ਪ੍ਰੇਮੀਆਂ ਵਿੱਚਕਾਰ ਸ਼ੁਰੂ ਹੋਇਆ ਟਕਰਾਅ ਅਜੇ ਤੱਕ ਜਾਰੀ ਹੈ।

Share your views: