3 years ago
ਖਡੂਰ ਸਾਹਿਬ ਉੱਪ-ਚੋਣਾਂ: ਬਾਦਲ ਦਲ ਦੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਪਣੇ ਨਾਮਜ਼ਦਗੀ ਦਾਖਲ ਕੀਤੇ
3 years ago
ਭਾਰਤੀ ਜਨਤਾ ਪਾਰਟੀ ਨੇ ਪਾਰਟੀ ਦੀ ਕਮਾਨ ਫਿਰ ਅਮਿਤ ਸ਼ਾਹ ਨੂੰ ਸੌਂਪੀ
3 years ago
ਫਰਾਂਸ ਵਿੱਚ ਦਸਤਾਰ ਦੀ ਬਹਾਲੀ ਲਈ ਰਾਸ਼ਟਰਪਤੀ ਨੂੰ ਸਿੱਖ ਜੱਥੇਬੰਦੀ ਨੇ ਦਿੱਤਾ ਪੱਤਰ
3 years ago
ਸਰਬੱਤ ਖਾਲਸਾ ਤਾਲਮੇਲ ਕਮੇਟੀ ਨੇ ਸ਼੍ਰੀ ਖਡੂਰ ਸਾਹਿਬ ਦੀ ਉੱਪ ਚੋਣ ਨਾ ਲੜ੍ਹਨ ਦਾ ਕੀਤਾ ਐਲਾਨ
3 years ago
Dal Khalsa writes to visiting French President on Sikh issues
3 years ago
ਪਿੰਗਲਵਾੜਾ ਵਾਲੀ ਡਾ: ਇੰਦਰਜੀਤ ਕੌਰ
3 years ago
ਔਰਤਾਂ ਖ਼ਿਲਾਫ਼ ਵਧ ਰਹੇ ਜੁਰਮ : ਕੌਮੀ ਜੁਰਮ ਰਿਕਾਰਡ ਬਿਊਰੋ ਦੀ ਇੱਕ ਰਿਪੋਰਟ -ਕੁਲਦੀਪ
3 years ago
ਭਾਈ ਪਰਮਜੀਤ ਸਿੰਘ ਪੰਮੇ ਦੀ ਹਵਾਲਗੀ ਦਾ ਮਾਮਲਾ ਯੂਰਪੀਅਨ ਸੰਸਦ ਵਿੱਚ ਪੁੱਜਾ
3 years ago
ਖਡੂਰ ਸਾਹਿਬ ਉਪੱ ਚੋਣ: ਕਾਂਗਰਸ ਨੇ ਸ.ਰਮਨਜੀਤ ਸਿੰਘ ਸਿੱਕੀ ਨੂੰ ਹੀ ਆਪਣਾ ਉਮੀਦਵਾਰ ਐਲਾਨਿਆ
3 years ago
ਪੰਜਾਬ ਸਰਕਾਰ ਦੱਸੇ ਕਿ ਉਨ੍ਹਾਂ ਖਿ਼ਲਾਫ਼ ਕਿੰਨੇ ਤੇ ਕਿਹੜੇ ਮਾਮਲੇ ਦਰਜ ਹਨ: ਭਾਈ ਮੋਹਕਮ ਸਿੰਘ

ਅੰਮਿ੍ਤਸਰ (21 ਜਨਵਰੀ, 2016): ਫਰਾਂਸ ਦੀ ਸਰਕਾਰ ਵੱਲੋਂ ਦਸਤਾਰ ‘ਤੇ ਲਾਈ ਪਾਬੰਦੀ ਖਿਲਾਫ ਉੱਥੋਂ ਦੀਆਂ ਸਿੱਖ ਜੱਥੇਬੰਦੀਆਂ ਜਿੱਥੇ ਜਦੋਜਹਿਦ ਕਰ ਰਹੀਆਂ ਹਨ, ਉੱਥੇ ਚੰਡੀਗੜ੍ਹ ਦੀ ਫੇਰੀ ‘ਤੇ ਆ ਰਹੇ ਫਰਾਂਸ ਦੇ ਪ੍ਰਧਾਨ ਮੰਤਰੀ ਕੋਲ ਇਹ ਮੁੱਦਾ ਉਠਾਉਣ ਲਈ ਸਿੱਖਾਂ ਵੱਲੋਂ ਅਜੇ ਤੱਕ ਕੋਈ ਵਿਉਂਤਬੰਦੀ ਨਹੀਂ ਕੀਤੀ ਗਈ ।

ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ

ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ

 24 ਜਨਵਰੀ ਨੂੰ ਚੰਡੀਗੜ੍ਹ ਫ਼ੇਰੀ ‘ਤੇ ਆ ਰਹੇ ਫ਼ਰਾਂਸ ਦੇ ਰਾਸ਼ਟਰਪਤੀ ਕੋਲ ਫ਼ਰਾਂਸ ‘ਚ ਦਸਤਾਰ ‘ਤੇ ਪਾਬੰਦੀ ਸਮੇਤ ਹੋਰ ਸਿੱਖ ਮਸਲੇ ਉਠਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਕਿਸੇ ਵੀ ਸਿੱਖ ਜਥੇਬੰਦੀ ਨੇ ਫ਼ਰਾਂਸ ਦੇ ਰਾਸ਼ਟਰਪਤੀ ਦੇ ਚੰਡੀਗੜ੍ਹ ਦੌਰੇ ਮੌਕੇ ਉਨ੍ਹਾਂ ਸਾਹਮਣੇ ਫ਼ਰਾਂਸ ਦੇ ਸਿੱਖ ਮਸਲੇ ਰੱਖਣ ਲਈ ਪ੍ਰਧਾਨ ਮੰਤਰੀ ਦਫ਼ਤਰ ਨਾਲ ਸੰਪਰਕ ਨਾਂਹ ਕਰਨ ਦੀ ਚਰਚਾ ਸ਼ੁਰੂ ਹੋਣ ਤੋਂ ਬਾਅਦ ਪ੍ਰਧਾਨ ਸ਼੍ਰੋਮਣੀ ਕਮੇਟੀ ਅਵਤਾਰ ਸਿੰਘ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਦਿਆਂ ਫਰਾਂਸ ਦੇ ਰਾਸ਼ਟਰਪਤੀ ਫ਼ਰਾਂਕਿਓਸ ਓਲਾਂਦ ਦੀ ਚੰਡੀਗੜ ਫੇਰੀ ਮੌਕੇ, ਉਨ੍ਹਾਂ ਨਾਲ ਮੁਲਾਕਾਤ ਨਿਸ਼ਚਿਤ ਕਰਨ ਲਈ ਸਮਾਂ ਮੰਗਿਆ ਹੈ ।

 ਉਨ੍ਹਾਂ ਪ੍ਰਧਾਨ ਮੰਤਰੀ ਨੂੰ ਲਿਖਿਆ ਹੈ ਕਿ ਇਸ ਮੁਲਾਕਾਤ ਨਾਲ ਫਰਾਂਸ ਦੇ ਰਾਸ਼ਟਰਪਤੀ ਕੋਲ ਦਸਤਾਰ ਦੇ ਮੁੱਦੇ ‘ਤੇ ਗੱਲਬਾਤ ਹੋਵੇਗੀ ਅਤੇ ਓਥੇ ਰਹਿੰਦੇ ਸਿੱਖ ਭਾਈਚਾਰੇ ਨੂੰ ਪੇਸ਼ ਆਉਂਦੀਆਂ ਸਮੱਸਿਆਵਾਂ ਦਾ ਹੱਲ ਲੱਭਣ ਲਈ ਮੌਕਾ ਮਿਲੇਗਾ ।

Share your views: