3 years ago
ਖਡੂਰ ਸਾਹਿਬ ਉੱਪ-ਚੋਣਾਂ: ਬਾਦਲ ਦਲ ਦੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਪਣੇ ਨਾਮਜ਼ਦਗੀ ਦਾਖਲ ਕੀਤੇ
3 years ago
ਭਾਰਤੀ ਜਨਤਾ ਪਾਰਟੀ ਨੇ ਪਾਰਟੀ ਦੀ ਕਮਾਨ ਫਿਰ ਅਮਿਤ ਸ਼ਾਹ ਨੂੰ ਸੌਂਪੀ
3 years ago
ਫਰਾਂਸ ਵਿੱਚ ਦਸਤਾਰ ਦੀ ਬਹਾਲੀ ਲਈ ਰਾਸ਼ਟਰਪਤੀ ਨੂੰ ਸਿੱਖ ਜੱਥੇਬੰਦੀ ਨੇ ਦਿੱਤਾ ਪੱਤਰ
3 years ago
ਸਰਬੱਤ ਖਾਲਸਾ ਤਾਲਮੇਲ ਕਮੇਟੀ ਨੇ ਸ਼੍ਰੀ ਖਡੂਰ ਸਾਹਿਬ ਦੀ ਉੱਪ ਚੋਣ ਨਾ ਲੜ੍ਹਨ ਦਾ ਕੀਤਾ ਐਲਾਨ
3 years ago
Dal Khalsa writes to visiting French President on Sikh issues
3 years ago
ਪਿੰਗਲਵਾੜਾ ਵਾਲੀ ਡਾ: ਇੰਦਰਜੀਤ ਕੌਰ
3 years ago
ਔਰਤਾਂ ਖ਼ਿਲਾਫ਼ ਵਧ ਰਹੇ ਜੁਰਮ : ਕੌਮੀ ਜੁਰਮ ਰਿਕਾਰਡ ਬਿਊਰੋ ਦੀ ਇੱਕ ਰਿਪੋਰਟ -ਕੁਲਦੀਪ
3 years ago
ਭਾਈ ਪਰਮਜੀਤ ਸਿੰਘ ਪੰਮੇ ਦੀ ਹਵਾਲਗੀ ਦਾ ਮਾਮਲਾ ਯੂਰਪੀਅਨ ਸੰਸਦ ਵਿੱਚ ਪੁੱਜਾ
3 years ago
ਖਡੂਰ ਸਾਹਿਬ ਉਪੱ ਚੋਣ: ਕਾਂਗਰਸ ਨੇ ਸ.ਰਮਨਜੀਤ ਸਿੰਘ ਸਿੱਕੀ ਨੂੰ ਹੀ ਆਪਣਾ ਉਮੀਦਵਾਰ ਐਲਾਨਿਆ
3 years ago
ਪੰਜਾਬ ਸਰਕਾਰ ਦੱਸੇ ਕਿ ਉਨ੍ਹਾਂ ਖਿ਼ਲਾਫ਼ ਕਿੰਨੇ ਤੇ ਕਿਹੜੇ ਮਾਮਲੇ ਦਰਜ ਹਨ: ਭਾਈ ਮੋਹਕਮ ਸਿੰਘ

ਨਵੀਂ ਦਿੱਲੀ (22 ਜਨਵਰੀ, 2016): ਪੰਜਾਬ ਪੁਲਿਸ ਦੇ ਐੱਸਪੀ ਸਲਵਿੰਦਰ ਸਿੰਘ ਨੂੰ ਲੰਮੀ ਪੁੱਛਗਿੱਛ ਕਰਨ ਤੋਂ ਬਾਅਦ ਕੌਮੀ ਜਾਂਚ ਏਜ਼ੰਸੀ ਨੇ ਬੇਕਸੂਰ ਐਲਾਨ ਦਿੱਤਾ ਹੈ।ਪਿਛਲੇ ਦਿਨੀ ਪਠਾਨਕੋਟ ਦੇ ਫੌਜੀ ਹਵਾਈ ਅੱਡੇ ਹਥਿਆਰਬੰਦ ਬੰਦਿਆਂ ਵੱਲੋਂ ਕੀਤੇ ਹਮਲੇ ਤੋਂ ਬਾਅਦ ਸ਼ੱਕ ਵਿੱਚ ਘਿਰੇ ਪੰਜਾਬ ਪੁਲਿਸ ਦੇ ਐੱਸਪੀ ਸਲਵਿੰਦਰ ਸਿੰਘ ਦੀ ਕਈ ਗੇੜਾਂ ਦੀ ਪੁੱਛਗਿੱਛ ਤੋਂ ਬਾਅਦ ਕੇਂਦਰੀ ਜਾਂਚ ਏਜ਼ੰਸੀ ਨੇ ਦੋਸ਼ ਮੁਕਤ ਕਰ ਦਿੱਤਾ ਹੈ।

ਐੱਸ ਪੀ ਸਲਵਿੰਦਰ ਸਿੰਘ

ਐੱਸ ਪੀ ਸਲਵਿੰਦਰ ਸਿੰਘ

ਜਾਂਚ ਏਜ਼ੰਸੀ ਦੇ ਸੂਤਰਾਂ ਅਨੁਸਾਰ ਸਲਵਿੰਦਰ ਸਿੰਘ ਅਤੇ ਉਸ ਦੇ ਦੋਸਤਾਂ ਦੇ ਬਿਆਨਾਂ ਵਿਚ ਵਖਰੇਵਾਂ ਸੀ ਜਿਸ ਕਾਰਨ ਉਨ੍ਹਾਂ ਤੋਂ ਕਈ ਦਿਨਾਂ ਤੱਕ ਪੁੱਛਗਿੱਛ ਕੀਤੀ ਗਈ ਅਤੇ ਲਾਈ ਡਿਟੈਕਟਰ ਟੈਸਟ ਵਰਗੇ ਵਿਗਿਆਨਕ ਤਰੀਕਿਆਂ ਨਾਲ ਵੀ ਜਾਂਚ ਕੀਤੀ ਗਈ ਪਰ ਇਸ ਦੌਰਾਨ ਜਾਂਚ ਏਜੰਸੀ ਨੂੰ ਸਲਵਿੰਦਰ ਸਿੰਘ ਖਿਲਾਫ ਉਸ ਦੇ ਹਮਲਾਵਰਾਂ ਜਾਂ ਨਸ਼ਾ ਤਸਕਰਾਂ ਨਾਲ ਸਬੰਧ ਹੋਣ ਬਾਰੇ ਕੋਈ ਸੁਰਾਗ ਨਹੀਂ ਮਿਲੇ ।

ਕੇਂਦਰੀ ਜਾਂਚ ਏਜੰਸੀ ਨੇ ਐਸ. ਪੀ. ਸਲਵਿੰਦਰ ਸਿੰਘ ਕੋਲੋਂ ਪਿਛਲੇ ਦਿਨਾਂ ਦੌਰਾਨ ਬਹੁਤ ਬਾਰੀਕੀ ਨਾਲ ਕਈ ਗੇੜਾਂ ਵਿਚ ਪੁਛਗਿੱਛ ਕੀਤੀ ਗਈ ਸੀ ਅਤੇ ਬੀਤੇ ਕੱਲ੍ਹ ਅੰਮਿ੍ਤਸਰ ਅਤੇ ਗੁਰਦਾਸਪੁਰ ਵਿਚ ਉਸ ਦੇ ਘਰ ਅਤੇ ਉਸ ਦੇ ਨਜ਼ਦੀਕੀਆਂ ਦੇ 6 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ ।ਐਨ. ਆਈ. ਏ. ਦੇ ਸੂਤਰਾਂ ਦਾ ਕਹਿਣਾ ਹੈ ਕਿ ਛਾਪੇਮਾਰੀ ਦੌਰਾਨ ਮਿਲੇ ਦਸਤਾਵੇਜਾਂ ਤੋਂ ਐਸ. ਪੀ. ਦੇ ਅੱਤਵਾਦੀਆਂ ਜਾਂ ਨਸ਼ਾ ਤਸਕਰਾਂ ਨਾਲ ਕਿਸੇ ਤਰ੍ਹਾਂ ਦੇ ਸਬੰਧਾਂ ਦੀ ਪੁਸ਼ਟੀ ਨਹੀਂ ਹੋਈ ।

Share your views: