3 years ago
ਖਡੂਰ ਸਾਹਿਬ ਉੱਪ-ਚੋਣਾਂ: ਬਾਦਲ ਦਲ ਦੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਪਣੇ ਨਾਮਜ਼ਦਗੀ ਦਾਖਲ ਕੀਤੇ
3 years ago
ਭਾਰਤੀ ਜਨਤਾ ਪਾਰਟੀ ਨੇ ਪਾਰਟੀ ਦੀ ਕਮਾਨ ਫਿਰ ਅਮਿਤ ਸ਼ਾਹ ਨੂੰ ਸੌਂਪੀ
3 years ago
ਫਰਾਂਸ ਵਿੱਚ ਦਸਤਾਰ ਦੀ ਬਹਾਲੀ ਲਈ ਰਾਸ਼ਟਰਪਤੀ ਨੂੰ ਸਿੱਖ ਜੱਥੇਬੰਦੀ ਨੇ ਦਿੱਤਾ ਪੱਤਰ
3 years ago
ਸਰਬੱਤ ਖਾਲਸਾ ਤਾਲਮੇਲ ਕਮੇਟੀ ਨੇ ਸ਼੍ਰੀ ਖਡੂਰ ਸਾਹਿਬ ਦੀ ਉੱਪ ਚੋਣ ਨਾ ਲੜ੍ਹਨ ਦਾ ਕੀਤਾ ਐਲਾਨ
3 years ago
Dal Khalsa writes to visiting French President on Sikh issues
3 years ago
ਪਿੰਗਲਵਾੜਾ ਵਾਲੀ ਡਾ: ਇੰਦਰਜੀਤ ਕੌਰ
3 years ago
ਔਰਤਾਂ ਖ਼ਿਲਾਫ਼ ਵਧ ਰਹੇ ਜੁਰਮ : ਕੌਮੀ ਜੁਰਮ ਰਿਕਾਰਡ ਬਿਊਰੋ ਦੀ ਇੱਕ ਰਿਪੋਰਟ -ਕੁਲਦੀਪ
3 years ago
ਭਾਈ ਪਰਮਜੀਤ ਸਿੰਘ ਪੰਮੇ ਦੀ ਹਵਾਲਗੀ ਦਾ ਮਾਮਲਾ ਯੂਰਪੀਅਨ ਸੰਸਦ ਵਿੱਚ ਪੁੱਜਾ
3 years ago
ਖਡੂਰ ਸਾਹਿਬ ਉਪੱ ਚੋਣ: ਕਾਂਗਰਸ ਨੇ ਸ.ਰਮਨਜੀਤ ਸਿੰਘ ਸਿੱਕੀ ਨੂੰ ਹੀ ਆਪਣਾ ਉਮੀਦਵਾਰ ਐਲਾਨਿਆ
3 years ago
ਪੰਜਾਬ ਸਰਕਾਰ ਦੱਸੇ ਕਿ ਉਨ੍ਹਾਂ ਖਿ਼ਲਾਫ਼ ਕਿੰਨੇ ਤੇ ਕਿਹੜੇ ਮਾਮਲੇ ਦਰਜ ਹਨ: ਭਾਈ ਮੋਹਕਮ ਸਿੰਘ

ਨਵੀਂ ਦਿੱਲੀ/ਹੈਦਰਾਬਾਦ (22 ਜਨਵਰੀ, 2016): ਰੋਹਿਤ ਵੇਮੁਲਾ ਆਤਮ ਹੱਤਿਆ ਮਾਮਲੇ ਦੀ ਜਾਂਚ ਲਈ ਭਾਰਤ ਦੀ ਕੇਂਦਰ ਸਰਕਾਰ ਨੇ ਨਿਆਇਕ ਕਮਿਸ਼ਨ ਦਾ ਗਠਨ ਕਰ ਦਿੱਤਾ ਹੈ।ਮੁਜ਼ਾਹਰਾਕਾਰੀਆਂ ਦਾ ਰੋਸ ਘਟਾਉਣ ਲਈ ਇਸ ਤੋਂ ਪਹਿਲਾਂ ਯੁਨੀਵਰਸਿਟੀ ਵੱਲੋੰ ਰਹਿਤ ਨਾਲ ਮੁਅੱਤਲ ਕੀਤੇ ਹੋਰ ਚਾਰ ਵਿਦਿਆਰਥੀਆਂ ਦੀ ਮੁਅੱਤਲੀ ਰੱਦ ਕਰਨ ਦੇ ਨਾਲ ਨਾਲ ਮ੍ਰਿਤਕ ਦੇ ਪਰਿਵਾਰ ਨੂ 8 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਵੀ ਕੀਤਾ ਹੈ।

ਹੈਦਰਾਬਾਦ ਵਿੱਚ ਭਾਜਪਾ ਖਿਲਾਫ ਪ੍ਰਦਰਸ਼ਨ ਕਰਦੇ ਵਿਦਿਆਰਥੀ

ਹੈਦਰਾਬਾਦ ਵਿੱਚ ਭਾਜਪਾ ਖਿਲਾਫ ਪ੍ਰਦਰਸ਼ਨ ਕਰਦੇ ਵਿਦਿਆਰਥੀ

ਹੈਦਰਾਬਾਦ ਯੂਨੀਵਰਸਿਟੀ ਵਿੱਚ ਪੀਐੱਚਡੀ ਕਰ ਰਹੇ ਕਥਿਤ ਦਲਿਤ ਵਿਦਿਆਰਥੀ ਵੱਲੋਂ ਅਖੌਤੀ ਉੱਚ ਜਾਤੀਆਂ ਦੇ ਬੰਦਿਆਂ ਵੱਲੋਂ ਤੰਗ ਪ੍ਰੇਸ਼ਾਨ ਕਰਨ ਅਤੇ ਯੁਨੀਵਰਸਿਟੀ ਵਿੱਚੋ ਮੁਅਤੱਲ ਕਰਨ ਕਰਕੇ ਆਤਮ ਹੱਤਿਆ ਕਰਨ ਦੇ ਮਾਮਲੇ ਨੂੰ ਵੱਧਦਾ ਵੇਖ ਕੇ ਭਾਰਤ ਦੀ ਕੇਂਦਰ ਸਰਕਾਰ ਨੇ ਨਿਆਇਕ ਕਮਿਸ਼ਨ ਦਾ ਗਠਨ ਕੀਤਾ ਹੈ।

ਮਨੁੱਖੀ ਵਸੀਲਿਆਂ ਦੇ ਵਿਕਾਸ ਬਾਰੇ ਮੰਤਰੀ ਸਮਰਿਤੀ ਇਰਾਨੀ ਨੇ ਮਿ੍ਤਕ ਵਿਦਿਆਰਥੀ ਦੀ ਮਾਤਾ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਨਿਆਂਇਕ ਜਾਂਚ ਦੇ ਆਧਾਰ ‘ਤੇ ਨਿਆਂ ਕੀਤਾ ਜਾਵੇਗਾ ।ਯੂਨੀਵਰਸਿਟੀ ਨੇ ਆਪਣੇ ਵਲੋਂ ਰੋਹਿਤ ਦੇ ਪੀੜਤ ਪਰਿਵਾਰ ਨੂੰ 8 ਲੱਖ ਰੁਪਏ ਐਕਸ-ਗਰੇਸ਼ੀਆ ਦੇਣ ਦ ਐਲਾਨ ਕਰਕੇ ਅੰਦੋਲਨਕਾਰੀ ਵਿਦਿਆਰਥੀਆਂ ਤਕ ਪਹੁੰਚ ਕੀਤੀ ਹੈ ।

ਇਕ ਦਿਨ ਪਹਿਲਾਂ ਯੂਨੀਵਰਸਿਟੀ ਨੇ ਚਾਰ ਵਿਦਿਆਰਥੀਆਂ ਦੀ ਮੁਅੱਤਲੀ ਰੱਦ ਕਰ ਦਿੱਤੀ ਜਿਨ ੍ਹਾਂ ਨੂੰ ਪਿਛਲੇ ਸਾਲ ਅਗਸਤ ਮਹੀਨੇ ਅਖਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਦੇ ਨੇਤਾ ‘ਤੇ ਕਥਿਤ ਹਮਲੇ ਦੇ ਸਬੰਧ ਵਿਚ ਰੋਹਿਤ ਨਾਲ ਮੁਅੱਤਲ ਕੀਤਾ ਗਿਆ ਸੀ ।

ਤੱਥ ਖੋਜ ਕਮੇਟੀ ਦੀ ਰਿਪੋਰਟ ਦੇ ਆਧਾਰ ‘ਤੇ ਮਨੁੱਖੀ ਵਸੀਲਿਆਂ ਦੇ ਵਿਕਾਸ ਬਾਰੇ ਮੰਤਰਾਲੇ ਨੇ ਰੋਹਿਤ ਵੇਮੁਲਾ ਦੀ ਖੁਦਕੁਸ਼ੀ ਲਈ ਜ਼ਿੰਮੇਵਾਰ ਘਟਨਾਵਾਂ ਦੀ ਜਾਂਚ ਲਈ ਇਕ ਨਿਆਂਇਕ ਕਮਿਸ਼ਨ ਬਣਾਉਣ ਦਾ ਫ਼ੈਸਲਾ ਕੀਤਾ ਹੈ ।ਮੰਤਰਾਲੇ ਦੇ ਅਧਿਕਾਰੀਆਂ ਦੋ ਮੈਂਬਰੀ ਕਮੇਟੀ ਜਿਸ ਨੇ ਯੂਨੀਵਰਸਿਟੀ ਦਾ ਦੌਰਾ ਕੀਤਾ ਨੇ ਕਿਹਾ ਕਿ ਯੂਨੀਵਰਸਿਟੀ ਦੇ ਅਧਿਕਾਰੀਆਂ ਦੀ ਕੁਝ ਖੇਤਰਾਂ ਵਿਚ ਸੰਵੇਦਨਸ਼ੀਲਤਾ ਦੀ ਘਾਟ ਕਾਰਨ ਖੁਦਕੁਸ਼ੀ ਦੀ ਘਟਨਾ ਵਾਪਰੀ ਹੈ ।

Share your views: