3 years ago
ਖਡੂਰ ਸਾਹਿਬ ਉੱਪ-ਚੋਣਾਂ: ਬਾਦਲ ਦਲ ਦੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਪਣੇ ਨਾਮਜ਼ਦਗੀ ਦਾਖਲ ਕੀਤੇ
3 years ago
ਭਾਰਤੀ ਜਨਤਾ ਪਾਰਟੀ ਨੇ ਪਾਰਟੀ ਦੀ ਕਮਾਨ ਫਿਰ ਅਮਿਤ ਸ਼ਾਹ ਨੂੰ ਸੌਂਪੀ
3 years ago
ਫਰਾਂਸ ਵਿੱਚ ਦਸਤਾਰ ਦੀ ਬਹਾਲੀ ਲਈ ਰਾਸ਼ਟਰਪਤੀ ਨੂੰ ਸਿੱਖ ਜੱਥੇਬੰਦੀ ਨੇ ਦਿੱਤਾ ਪੱਤਰ
3 years ago
ਸਰਬੱਤ ਖਾਲਸਾ ਤਾਲਮੇਲ ਕਮੇਟੀ ਨੇ ਸ਼੍ਰੀ ਖਡੂਰ ਸਾਹਿਬ ਦੀ ਉੱਪ ਚੋਣ ਨਾ ਲੜ੍ਹਨ ਦਾ ਕੀਤਾ ਐਲਾਨ
3 years ago
Dal Khalsa writes to visiting French President on Sikh issues
3 years ago
ਪਿੰਗਲਵਾੜਾ ਵਾਲੀ ਡਾ: ਇੰਦਰਜੀਤ ਕੌਰ
3 years ago
ਔਰਤਾਂ ਖ਼ਿਲਾਫ਼ ਵਧ ਰਹੇ ਜੁਰਮ : ਕੌਮੀ ਜੁਰਮ ਰਿਕਾਰਡ ਬਿਊਰੋ ਦੀ ਇੱਕ ਰਿਪੋਰਟ -ਕੁਲਦੀਪ
3 years ago
ਭਾਈ ਪਰਮਜੀਤ ਸਿੰਘ ਪੰਮੇ ਦੀ ਹਵਾਲਗੀ ਦਾ ਮਾਮਲਾ ਯੂਰਪੀਅਨ ਸੰਸਦ ਵਿੱਚ ਪੁੱਜਾ
3 years ago
ਖਡੂਰ ਸਾਹਿਬ ਉਪੱ ਚੋਣ: ਕਾਂਗਰਸ ਨੇ ਸ.ਰਮਨਜੀਤ ਸਿੰਘ ਸਿੱਕੀ ਨੂੰ ਹੀ ਆਪਣਾ ਉਮੀਦਵਾਰ ਐਲਾਨਿਆ
3 years ago
ਪੰਜਾਬ ਸਰਕਾਰ ਦੱਸੇ ਕਿ ਉਨ੍ਹਾਂ ਖਿ਼ਲਾਫ਼ ਕਿੰਨੇ ਤੇ ਕਿਹੜੇ ਮਾਮਲੇ ਦਰਜ ਹਨ: ਭਾਈ ਮੋਹਕਮ ਸਿੰਘ

ਚੰਡੀਗਡ਼੍ਹ (24 ਜਨਵਰੀ, 2016): ਸ਼੍ਰੀ ਖਡੂਰ ਸਾਹਿਬ ਦੀ 13 ਫਰਵਰੀ ਨੂੰ ਹੋ ਰਹੀ ਜ਼ਿਮਨੀ ਚੋਣ ਨਾਲ ਲੜ੍ਹਨ ਲਈ ਪੰਥਕ ਧਿਰਾਂ ਨੇ ਸਹਿਮਤੀ ਬਣਾਈ ਹੈ।ਸਰਬੱਤ ਖ਼ਾਲਸਾ ਤਾਲਮੇਲ ਕਮੇਟੀ ਨਾਲ ਸਬੰਧਤ ਜਥੇਬੰਦੀਆਂ ਦੇ ਆਗੂਆਂ ਗੁਰਨਾਮ ਸਿੰਘ ਸਿੱਧੂ, ਜਸਵੰਤ ਸਿੰਘ ਮਾਨ, ਪ੍ਰੋਫੈਸਰ ਮਹਿੰਦਰਪਾਲ ਸਿੰਘ, ਬਾਬਾ ਪ੍ਰਦੀਪ ਸਿੰਘ ਚਾਂਦਪੁਰ, ਬਹਾਦਰ ਸਿੰਘ ਰਾਹੋਂ, ਹਰਭਜਨ ਸਿੰਘ ਕਸ਼ਮੀਰੀ, ਆਦਿ ਨੇ ਚੋਣ ਨਾ ਲਡ਼ਨ ਦਾ ਐਲਾਨ ਕਰਦਿਆਂ ਦੋਸ਼ ਲਾਇਆ ਕਿ ਕੇਂਦਰ ਅਤੇ ਪੰਜਾਬ ਦੇ ਹੁਕਮਰਾਨਾਂ ਨੇ ਸਰਬੱਤ ਖ਼ਾਲਸਾ ਨਾਲ ਜੁਡ਼ੀਆਂ ਜਥੇਬੰਦੀਆਂ ਦੇ ਆਗੂਆਂ ਨੂੰ ਜੇਲ੍ਹਾਂ ਵਿੱਚ ਡੱਕ ਕੇ ਜਮਹੂਰੀਅਤ ਦਾ ਜਨਾਜ਼ਾ ਕੱਢ ਦਿੱਤਾ ਹੈ।

ਸ਼੍ਰਮੋਣੀ ਅਕਾਲੀ ਦਲ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਬੱਤ ਖਾਲਸਾ ਬੁਲਾਉਣ ਵਾਲੀਆਂ ਸਾਰੀਆਂ ਧਿਰਾਂ ਨੇ ਖਡੂਰ ਸਹਿਬ ਦੀ ਹੋ ਰਹੀ ਜ਼ਿਮਨੀ ਚੋਣ ਤੋਂ ਪਾਸੇ ਰਹਿਣ ਦਾ ਮਨ ਬਣਾਇਆ ਹੈ।

ਸਰਬੱਤ ਖ਼ਾਲਸਾ ਤਾਲਮੇਲ ਕਮੇਟੀ ਦੇ ਆਗੂ ਚੰਡੀਗਡ਼੍ਹ ਵਿੱਚ ਮੀਡੀਆ ਨੂੰ ਸੰਬੋਧਨ ਕਰਦੇ ਹੋਏ

ਸਰਬੱਤ ਖ਼ਾਲਸਾ ਤਾਲਮੇਲ ਕਮੇਟੀ ਦੇ ਆਗੂ ਚੰਡੀਗਡ਼੍ਹ ਵਿੱਚ ਮੀਡੀਆ ਨੂੰ ਸੰਬੋਧਨ ਕਰਦੇ ਹੋਏ

ਇਹ ਫ਼ੈਸਲਾ ਸਰਬੱਤ ਖ਼ਾਲਸਾ ਤਾਲਮੇਲ ਕਮੇਟੀ ਦੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ।

ਉਨ੍ਹਾਂ ਦੋਸ਼ ਲਾਇਆ ਕਿ ਸਰਬੱਤ ਖ਼ਾਲਸਾ ਮੌਕੇ ਲੱਖਾਂ ਸਿੱਖਾਂ ਦੇ ਇਕੱਠ ਵਿੱਚ ਨਿਯੁਕਤ ਕੀਤੇ ਤਖ਼ਤਾਂ ਦੇ ਜਥੇਦਾਰਾਂ ਜਗਤਾਰ ਸਿੰਘ ਹਵਾਰਾ, ਧਿਆਨ ਸਿੰਘ ਮੰਡ, ਅਮਰੀਕ ਸਿੰਘ ਅਜਨਾਲਾ, ਬਲਜੀਤ ਸਿੰਘ ਦਾਦੂਵਾਲ ਅਤੇ ਹੋਰ ਆਗੂਆਂ ਮੋਹਕਮ ਸਿੰਘ, ਜਸਕਰਨ ਸਿੰਘ ਕਾਹਨ ਸਿੰਘਵਾਲਾ, ਵੱਸਣ ਸਿੰਘ ਜੱਫਰਵਾਲ, ਸਤਨਾਮ ਸਿੰਘ ਮਨਾਵਾ ਅਤੇ ਐਨਆਰਆਈ ਭੁਪਿੰਦਰ ਸਿੰਘ ਚੀਮਾ ਆਦਿ ਨੂੰ ਦੇਸ਼ਧਰੋਹ ਦੇ ਦੋਸ਼ਾਂ ਹੇਠ ਜੇਲ੍ਹਾਂ ਵਿੱਚ ਡੱਕ ਕੇ ਕਾਨੂੰਨ ਦੀਆਂ ਧੱਜੀਆਂ ਉਡਾੲੀਆਂ ਗਈਆਂ ਹਨ। ਇਥੋਂ ਤੱਕ ਕਿ ਜਮਹੂਰੀਅਤ ਅਤੇ ਅਮਨ-ਚੈਨ ਵਿੱਚ ਵਿਸ਼ਵਾਸ ਰੱਖਣ ਵਾਲੀਆਂ ਪੰਥਕ ਜਥੇਬੰਦੀਆਂ ਦੇ ਗ੍ਰਿਫ਼ਤਾਰ ਕੀਤੇ ਆਗੂਆਂ ਨੂੰ ਜ਼ਮਾਨਤਾਂ ਲੈਣ ਦੇ ਹੱਕ ਤੋਂ ਵੀ ਵਾਂਝਾ ਕਰ ਦਿੱਤਾ ਗਿਆ ਹੈ।

ਉਨ੍ਹਾਂ ਐਲਾਨ ਕੀਤਾ ਕਿ 30 ਜਨਵਰੀ ਨੂੰ ਜਦੋਂ ਜਸਟਿਸ ਕਾਟਜੂ ਬਰਗਾਡ਼ੀ ਕਤਲ ਕਾਂਡ ਦੀ ਜਾਂਚ ਲਈ ਉਥੇ ਪੁੱਜਣਗੇ ਤਾਂ ਪੰਥਕ ਜਥੇਬੰਦੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਜਾਵੇਗਾ। ਇਸ ਤੋਂ ਬਾਅਦ 12 ਫਰਵਰੀ ਨੂੰ ਗੁਰਦੁਆਰਾ ਸ੍ਰੀ ਫਤਿਹਗਡ਼੍ਹ ਸਾਹਿਬ ਵਿਖੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ ਜਨਮ ਦਿਨ ਮਨਾਇਆ ਜਾਵੇਗਾ। ਇਸ ਤੋਂ ਇਲਾਵਾ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਵਿਰੁੱਧ 27 ਫਰਵਰੀ ਨੂੰ ਬਰਗਾਡ਼ੀ ਤੋਂ ਲੈ ਕੇ ਫ਼ਰੀਦਕੋਟ ਤੱਕ ਮਨੁੱਖੀ ਲਡ਼ੀ ਬਣਾਈ ਜਾਵੇਗੀ। ਦੋ ਫਰਵਰੀ ਨੂੰ ਸਮੁੱਚੀਆਂ ਪੰਥਕ ਜਥੇਬੰਦੀਆਂ ਦੀ ਲੁਧਿਆਣਾ ਵਿੱਚ ਮੀਟਿੰਗ ਸੱਦੀ ਗਈ ਹੈ, ਜਿਸ ਵਿੱਚ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।

ਉਨ੍ਹਾਂ ਸਵਾਲ ਕੀਤਾ ਕਿ ਅਜਿਹੇ ਮਾਹੌਲ ਵਿੱਚ ਖਡੂਰ ਸਾਹਿਬ ਦੀ ਜ਼ਿਮਨੀ ਚੋਣ ਲਡ਼ਨੀ ਕਿਵੇਂ ਸੰਭਵ ਹੋ ਸਕਦੀ ਹੈ। ਇਸ ਕਾਰਨ ਸਰਬੱਤ ਖ਼ਾਲਸਾ ਤਾਲਮੇਲ ਕਮੇਟੀ ਨੇ ਮੋਦੀ ਅਤੇ ਬਾਦਲ ਸਰਕਾਰਾਂ ਵਿਰੁੱਧ ਰੋਸ ਵਜੋਂ ਇਸ ਚੋਣ ਵਿੱਚ ਹਿੱਸਾ ਨਾ ਲੈਣ ਦਾ ਫ਼ੈਸਲਾ ਕੀਤਾ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਇੱਕ ਪਾਸੇ ਅਮਨ ਤੇ ਸ਼ਾਂਤੀ ਨਾਲ ਸਿੱਖ ਕੌਮ ਦੇ ਹੱਕਾਂ ਦੀ ਗੱਲ ਕਰਨ ਵਾਲੇ ਆਗੂਆਂ ਨੂੰ ਦੇਸ਼ਧਰੋਹ ਦੇ ਦੇਸ਼ਾਂ ਹੇਠ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ ਤੇ ਦੂਜੇ ਪਾਸੇ ਪਠਾਨਕੋਟ ਵਿੱਚ ਹੋਏ ਦਹਿਸ਼ਤੀ ਹਮਲੇ ਨਾਲ ਕਥਿਤ ਤੌਰ ’ਤੇ ਜੁਡ਼ੇ ਹੁਕਮਰਾਨਾਂ ਦੇ ਨਾਵਾਂ ਉਪਰ ਪਰਦਾ ਪਾਇਆ ਜਾ ਰਿਹਾ ਹੈ।

Share your views: