2 years ago
ਖਡੂਰ ਸਾਹਿਬ ਉੱਪ-ਚੋਣਾਂ: ਬਾਦਲ ਦਲ ਦੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਪਣੇ ਨਾਮਜ਼ਦਗੀ ਦਾਖਲ ਕੀਤੇ
2 years ago
ਭਾਰਤੀ ਜਨਤਾ ਪਾਰਟੀ ਨੇ ਪਾਰਟੀ ਦੀ ਕਮਾਨ ਫਿਰ ਅਮਿਤ ਸ਼ਾਹ ਨੂੰ ਸੌਂਪੀ
2 years ago
ਫਰਾਂਸ ਵਿੱਚ ਦਸਤਾਰ ਦੀ ਬਹਾਲੀ ਲਈ ਰਾਸ਼ਟਰਪਤੀ ਨੂੰ ਸਿੱਖ ਜੱਥੇਬੰਦੀ ਨੇ ਦਿੱਤਾ ਪੱਤਰ
2 years ago
ਸਰਬੱਤ ਖਾਲਸਾ ਤਾਲਮੇਲ ਕਮੇਟੀ ਨੇ ਸ਼੍ਰੀ ਖਡੂਰ ਸਾਹਿਬ ਦੀ ਉੱਪ ਚੋਣ ਨਾ ਲੜ੍ਹਨ ਦਾ ਕੀਤਾ ਐਲਾਨ
2 years ago
Dal Khalsa writes to visiting French President on Sikh issues
2 years ago
ਪਿੰਗਲਵਾੜਾ ਵਾਲੀ ਡਾ: ਇੰਦਰਜੀਤ ਕੌਰ
2 years ago
ਔਰਤਾਂ ਖ਼ਿਲਾਫ਼ ਵਧ ਰਹੇ ਜੁਰਮ : ਕੌਮੀ ਜੁਰਮ ਰਿਕਾਰਡ ਬਿਊਰੋ ਦੀ ਇੱਕ ਰਿਪੋਰਟ -ਕੁਲਦੀਪ
2 years ago
ਭਾਈ ਪਰਮਜੀਤ ਸਿੰਘ ਪੰਮੇ ਦੀ ਹਵਾਲਗੀ ਦਾ ਮਾਮਲਾ ਯੂਰਪੀਅਨ ਸੰਸਦ ਵਿੱਚ ਪੁੱਜਾ
2 years ago
ਖਡੂਰ ਸਾਹਿਬ ਉਪੱ ਚੋਣ: ਕਾਂਗਰਸ ਨੇ ਸ.ਰਮਨਜੀਤ ਸਿੰਘ ਸਿੱਕੀ ਨੂੰ ਹੀ ਆਪਣਾ ਉਮੀਦਵਾਰ ਐਲਾਨਿਆ
2 years ago
ਪੰਜਾਬ ਸਰਕਾਰ ਦੱਸੇ ਕਿ ਉਨ੍ਹਾਂ ਖਿ਼ਲਾਫ਼ ਕਿੰਨੇ ਤੇ ਕਿਹੜੇ ਮਾਮਲੇ ਦਰਜ ਹਨ: ਭਾਈ ਮੋਹਕਮ ਸਿੰਘ

ਚੰਡੀਗੜ੍ਹ (24 ਜਨਵਰੀ, 2016): ਸ਼੍ਰੋਮਣੀ ਕਮੇਟੀ ਵੱਲੋਂ ਦਸਤਾਰ ਮਾਮਲੇ ਵਿੱਚ ਰੁਚੀ ਨਾਲ ਲਏ ਜਾਣ ਤੋਂ ਬਾਅਦ ਇੱਕ ਸਿੱਖ ਜੱਥੇਬੰਦੀ ਨੇ ਫਰਾਂਸ ‘ਚ ‘ਦਸਤਾਰ’ ਨੂੰ ਲੈ ਕੇ ਸੰਘਰਸ਼ ਕਰ ਰਹੇ ਸਿੱਖਾਂ ਦੀ ਵੇਦਨਾ ਪੱਤਰ ਦੇ ਰੂਪ ‘ਚ ਫਰਾਂਸੀਸੀ ਰਾਸ਼ਟਰਪਤੀ ਤੱਕ ਪਹੁੰਚੀ ।ਫਰਾਂਸੀਸੀ ਰਾਸ਼ਟਰਪਤੀ ਦੇ ਨਾਮ ਇਹ ਪੱਤਰ “ਯੂਨਾਇਟਡ ਸਿੱਖਸ” ਜਥੇਬੰਦੀ ਵੱਲੋਂ ਲਿਖਿਆ ਗਿਆ ਸੀ, ਜੋਕਿ ਭਾਰਤ ‘ਚ ਫਰਾਂਸ ਦੇ ਰਾਜਦੂਤ ਫਰਾਂਕਿਓਸ ਰਿਸ਼ਿਅਰ ਵੱਲੋਂ ਹੋਟਲ ਤਾਜ ‘ਚ ਬੀਤੀ ਦੇਰ ਰਾਤ ਜਥੇਬੰਦੀ ਤੋਂ ਹਾਸਿਲ ਕੀਤਾ ਗਿਆ ।

ਫਰਾਂਸ ਵਿੱਚ ਸਿੱਖ ਕੌਮ ਦਸਤਾਰ ਸਜ਼ਾਉਣ ਦੇ ਹੱਕ ਦੀ ਬਹਾਲੀ ਲਈ ਪਿਛਲੇ ਸਾਲਾਂ ਤੋਂ ਸੰਘਰਸ਼ ਕਰ ਰਹੀ ਹੈ, ਪਰ ਜਦ ਫਰਾਂਸ ਦੇ ਰਾਸ਼ਟਰਪਤੀ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਆਉਦੇ ਹਨ ਤਾਂ ਆਪਣੇ ਆਪ ਨੂੰ ਸਿੱਖਾਂ ਦੀ ਸਿਰਮੌਰ ਅਤੇ ਸਿੱਖ ਹਿੱਤਾਂ ਦੀ ਪੈਰਵੀ ਕਰਨ ਵਾਲੀ ਜੱਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਫਰਾਂਸ਼ੀਸ਼ੀ ਰਾਸ਼ਟਰਪਤੀ ਨੂੰ ਇਸ ਮੁੱਦੇ ‘ਤੇ ਮਿਲਣਾ ਤਾਂ ਦੂਰ ਇੱਖ ਪੱਤਰ ਵੀ ਨਹੀ ਲਿਖ ਸਕੀ।

dastar

ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਅੱਜ ਦੇ ਰਾਸ਼ਟਰਪਤੀ ਦੌਰੇ ਤੋਂ ਦੋ ਦਿਨ ਪਹਿਲਾਂ ਇਹ ਦਾਅਵਾ ਕੀਤਾ ਗਿਆ ਸੀ ਕਿ ਉਨ੍ਹਾਂ ਵੱਲੋਂ ਫਰਾਂਸੀਸੀ ਰਾਸ਼ਟਰਪਤੀ ਨਾਲ ਮੁਲਾਕਾਤ ਲਈ ਪ੍ਰਧਾਨ ਮੰਤਰੀ ਦਫ਼ਤਰ ਨੂੰ ਪੱਤਰ ਲਿਖਿਆ ਗਿਆ ਹੈ ਜਦਕਿ ਉਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਸੀ ਕਿ ਸ਼੍ਰੋਮਣੀ ਕਮੇਟੀ ਨੇ ਦਸਤਾਰ ਮਸਲਾ ਉਠਾਉਣ ਵਾਸਤੇ ਫਰਾਂਸੀਸੀ ਰਾਸ਼ਟਰਪਤੀ ਨਾਲ ਮੁਲਾਕਾਤ ਲਈ ਪ੍ਰਧਾਨ ਮੰਤਰੀ ਦਫ਼ਤਰ ਨੂੰ ਅਧਿਕਾਰਤ ਤੌਰ ‘ਤੇ ਕੋਈ ਖ਼ਤ ਨਹੀਂ ਲਿਖਿਆ ਸੀ ।ਇਸ ਸਭ ਦੇ ਚੱਲਦਿਆਂ ਕੇਵਲ ਇਕ ਜਥੇਬੰਦੀ ਹੀ ਫਰਾਂਸੀਸੀ ਰਾਸ਼ਟਰਪਤੀ ਤੱਕ ਮੰਗ ਪੱਤਰ ਪਹੁੰਚਾ ਸਕੀ ।

ਇਸ ਜਥੇਬੰਦੀ ਵੱਲੋਂ ਦਸਤਾਰ ਮਸਲਾ ਉਠਾਉਣ ਲਈ ਪਿਛਲੇ ਇਕ ਹਫ਼ਤੇ ਤੋਂ ਫਰਾਂਸੀਸੀ ਰਾਸ਼ਟਰਪਤੀ ਨਾਲ ਮੁਲਾਕਾਤ ਲਈ ਫਰਾਂਸ ਦੇ ਨਵੀਂ ਦਿੱਲੀ ਸਥਿਤ ਸਫ਼ਾਰਤਖ਼ਾਨੇ ਰਾਬਤਾ ਕੀਤਾ ਜਾ ਰਿਹਾ ਸੀ, ਪ੍ਰੰਤੂ ਫਰਾਂਸੀਸੀ ਸਫ਼ਾਰਤਖ਼ਾਨੇ ਦੇ ਅਧਿਕਾਰੀ ਮੁਲਾਕਾਤ ਕਰਾਉਣ ਲਈ ਰਾਜ਼ੀ ਨਹੀਂ ਹੋਏ ।

ਯੁਨਾਇਟਡ ਸਿੱਖਸ ਦੇ ਆਗੂ ਸ. ਗੁਰਪ੍ਰੀਤ ਸਿੰਘ ਨੇ ‘ਅਜੀਤ’ ਨੂੰ ਦੱਸਿਆ ਕਿ ਜਥੇਬੰਦੀ ਚਾਹੁੰਦੀ ਸੀ ਕਿ ਫਰਾਂਸੀਸੀ ਰਾਸ਼ਟਰਪਤੀ ਦੇ ਚੰਡੀਗੜ੍ਹ ਦੌਰੇ ਦੌਰਾਨ ਉਨ੍ਹਾਂ ਨੂੰ ਦਸਤਾਰ ਮਸਲੇ ਦੇ ਹੱਲ ਲਈ ਮੰਗ ਪੱਤਰ ਦਿੱਤਾ ਜਾਵੇ, ਪ੍ਰੰਤੂ ਫਰਾਂਸੀਸੀ ਸਫ਼ਾਰਤਖ਼ਾਨੇ ਨੇ ਰਾਸ਼ਟਰਪਤੀ ਦੇ ਰੁਝੇਵਿਆਂ ਦਾ ਜ਼ਿਕਰ ਕਰਦਿਆਂ ਸਮਾਂ ਨਹੀਂ ਦਿੱਤਾ, ਪ੍ਰੰਤੂ ਨਾਲ ਹੀ ਭਾਰਤ ‘ਚ ਫਰਾਂਸ ਦੇ ਰਾਜਦੂਤ ਨੇ ਜਥੇਬੰਦੀ ਨੂੰ ਭਰੋਸਾ ਦਿੱਤਾ ਸੀ ਕਿ ਉਹ 21 ਫਰਵਰੀ ਨੂੰ ਨਵੀਂ ਦਿੱਲੀ ਵਿਖੇ ਜਾਂ 23 ਫਰਵਰੀ ਨੂੰ ਚੰਡੀਗੜ੍ਹ ਵਿਖੇ ਜਥੇਬੰਦੀ ਦਾ ਮੰਗ ਪੱਤਰ ਹਾਸਿਲ ਕਰਕੇ ਫਰਾਂਸੀਸੀ ਰਾਸ਼ਟਰਪਤੀ ਤੱਕ ਸਿੱਖਾਂ ਦੀ ਆਵਾਜ਼ ਜ਼ਰੂਰ ਪਹੁੰਚਾ ਦੇਣਗੇ ।

ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਫਰਾਂਸੀਸੀ ਸਫ਼ਾਰਤਖ਼ਾਨੇ ਨੇ ਉਨ੍ਹਾਂ ਨੂੰ ਫੋਨ ਰਾਹੀਂ ਕਿਹਾ ਸੀ ਕਿ ਉਹ ਆਪਣਾ ਮੰਗ ਪੱਤਰ ਚੰਡੀਗੜ੍ਹ ਦੇ ਹੋਟਲ ਤਾਜ ਵਿਖੇ ਦੇ ਸਕਦੇ ਹਨ, ਜਿਸ ਤੋਂ ਬਾਅਦ ਬੀਤੀ ਰਾਤ ਫਰਾਂਸੀਸੀ ਰਾਜਦੂਤ ਨੂੰ ਮੰਗ ਪੱਤਰ ਦੇ ਦਿੱਤਾ ਸੀ ਤੇ ਰਾਜਦੂਤ ਨੇ ਜੱਥੇਬੰਦੀ ਨੂੰ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਦਾ ਮੰਗ ਪੱਤਰ ਕੱਲ੍ਹ ਰਾਸ਼ਟਰਪਤੀ ਤੱਕ ਪਹੁੰਚਾ ਦਿੱਤਾ ਜਾਵੇਗਾ । ਰਾਜਦੂਤ ਵੱਲੋਂ ਜਥੇਬੰਦੀ ਨੂੰ ਨਵੀਂ ਦਿੱਲੀ ਮੁਲਾਕਾਤ ਦਾ ਭਰੋਸਾ ਵੀ ਦਿੱਤਾ ਗਿਆ ।

ਗੁਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਦਸਤਾਰ ਮਸਲੇ ਨੂੰ ਲੈ ਕੇ ਫਰਾਂਸੀਸੀ ਰਾਸ਼ਟਰਪਤੀ ਨਾਲ ਮੁਲਾਕਾਤ ਦਾ ਕੋਈ ਗੰਭੀਰ ਯਤਨ ਨਹੀਂ ਕੀਤਾ ਗਿਆ ।

Share your views: