3 years ago
ਖਡੂਰ ਸਾਹਿਬ ਉੱਪ-ਚੋਣਾਂ: ਬਾਦਲ ਦਲ ਦੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਪਣੇ ਨਾਮਜ਼ਦਗੀ ਦਾਖਲ ਕੀਤੇ
3 years ago
ਭਾਰਤੀ ਜਨਤਾ ਪਾਰਟੀ ਨੇ ਪਾਰਟੀ ਦੀ ਕਮਾਨ ਫਿਰ ਅਮਿਤ ਸ਼ਾਹ ਨੂੰ ਸੌਂਪੀ
3 years ago
ਫਰਾਂਸ ਵਿੱਚ ਦਸਤਾਰ ਦੀ ਬਹਾਲੀ ਲਈ ਰਾਸ਼ਟਰਪਤੀ ਨੂੰ ਸਿੱਖ ਜੱਥੇਬੰਦੀ ਨੇ ਦਿੱਤਾ ਪੱਤਰ
3 years ago
ਸਰਬੱਤ ਖਾਲਸਾ ਤਾਲਮੇਲ ਕਮੇਟੀ ਨੇ ਸ਼੍ਰੀ ਖਡੂਰ ਸਾਹਿਬ ਦੀ ਉੱਪ ਚੋਣ ਨਾ ਲੜ੍ਹਨ ਦਾ ਕੀਤਾ ਐਲਾਨ
3 years ago
Dal Khalsa writes to visiting French President on Sikh issues
3 years ago
ਪਿੰਗਲਵਾੜਾ ਵਾਲੀ ਡਾ: ਇੰਦਰਜੀਤ ਕੌਰ
3 years ago
ਔਰਤਾਂ ਖ਼ਿਲਾਫ਼ ਵਧ ਰਹੇ ਜੁਰਮ : ਕੌਮੀ ਜੁਰਮ ਰਿਕਾਰਡ ਬਿਊਰੋ ਦੀ ਇੱਕ ਰਿਪੋਰਟ -ਕੁਲਦੀਪ
3 years ago
ਭਾਈ ਪਰਮਜੀਤ ਸਿੰਘ ਪੰਮੇ ਦੀ ਹਵਾਲਗੀ ਦਾ ਮਾਮਲਾ ਯੂਰਪੀਅਨ ਸੰਸਦ ਵਿੱਚ ਪੁੱਜਾ
3 years ago
ਖਡੂਰ ਸਾਹਿਬ ਉਪੱ ਚੋਣ: ਕਾਂਗਰਸ ਨੇ ਸ.ਰਮਨਜੀਤ ਸਿੰਘ ਸਿੱਕੀ ਨੂੰ ਹੀ ਆਪਣਾ ਉਮੀਦਵਾਰ ਐਲਾਨਿਆ
3 years ago
ਪੰਜਾਬ ਸਰਕਾਰ ਦੱਸੇ ਕਿ ਉਨ੍ਹਾਂ ਖਿ਼ਲਾਫ਼ ਕਿੰਨੇ ਤੇ ਕਿਹੜੇ ਮਾਮਲੇ ਦਰਜ ਹਨ: ਭਾਈ ਮੋਹਕਮ ਸਿੰਘ

ਖਡੂਰ ਸਾਹਿਬ (25 ਜਨਵਰੀ, 2016): ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੀ ਹੋ ਰਹੀ ਜ਼ਿਮਨੀ ਚੋਣ ਲਈ ਅੱਜ ਬਾਦਲ ਦਲ ਦੇ ਉਮੀਦਵਾਰ ਵਜੋਂ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਪਣੇ ਨਾਮਜ਼ਦਗੀ ਕਾਗਜ਼ ਸਥਾਨਕ ਐਸ.ਡੀ.ਐਮ. ਰਵਿੰਦਰ ਸਿੰਘ ਕੋਲ ਦਾਖਲ ਕੀਤੇ। ਇਸ ਮੌਕੇ ਉਪ-ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ, ਜਥੇ: ਰਣਜੀਤ ਸਿੰਘ ਬ੍ਰਹਮਪੁਰਾ ਸੰਸਦ ਮੈਂਬਰ, ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਅਜੀਤ ਸਿੰਘ ਕੋਹਾੜ, ਸਿੱਖਿਆ ਮੰਤਰੀ ਡਾ: ਦਲਜੀਤ ਸਿੰਘ ਚੀਮਾ, ਵਿਧਾਇਕ ਮਨਜੀਤ ਸਿੰਘ ਮੰਨਾ, ਵਿਧਾਇਕ ਹਰਮੀਤ ਸਿੰਘ ਸੰਧੂ, ਵਿਧਾਇਕ ਵਿਰਸਾ ਸਿੰਘ ਵਲਟੋਹਾ ਆਦਿ ਮੌਜੂਦ ਸਨ।

rawinder-1

ਇਸ ਮੌਕੇ ਰਵਿੰਦਰ ਸਿੰਘ ਬ੍ਰਹਮਪੁਰਾ ਦੇ ਕਵਰਿੰਗ ਉਮੀਦਵਾਰ ਵਜੋਂ ਉਨ੍ਹਾਂ ਦੀ ਪਤਨੀ ਰਵਿੰਦਰ ਕੌਰ ਨੇ ਵੀ ਆਪਣੇ ਕਾਗਜ਼ ਦਾਖਲ ਕੀਤੇ। ਇਸ ਮੌਕੇ ਸਾਰੇ ਅਗੂਆਂ ਨੇ ਗੱਲਬਾਤ ਦੌਰਾਨ ਦਾਅਵਾ ਕੀਤਾ ਕਿ ਖਡੂਰ ਸਾਹਿਬ ਦੀ ਵਿਧਾਨ ਸਭਾ ਚੋਣ ਸ਼੍ਰੋਮਣੀ ਅਕਾਲੀ ਦਲ ਵੱਡੀ ਲੀਡ ਨਾਲ ਜਿੱਤੇਗਾ।

ਇਸ ਮੌਕੇ ਵੀਰ ਸਿੰਘ ਲੋਪੋਕੇ, ਵਿਧਾਇਕ ਬਲਜੀਤ ਸਿੰਘ ਜਲਾਲਉਸਮਾ, ਬੀਬੀ ਉਪਿੰਦਰਜੀਤ ਕੌਰ, ਹਰੀ ਸਿੰਘ ਜੀਰਾ ਵਿਧਾਇਕ, ਹੀਰਾ ਸਿੰਘ ਗਾਬੜੀਆ, ਰਾਜਮਹਿੰਦਰ ਸਿੰਘ ਮਜੀਠਾ , ਅਲਵਿੰਦਰਪਾਲ ਸਿੰਘ ਪਖੋਕੇ ਜ਼ਿਲ੍ਹਾ ਪ੍ਰਧਾਨ, ਇਕਬਾਲ ਸਿੰਘ ਸੰਧੂ ਮੈਂਬਰ ਐਸ.ਐਸ.ਬੋਰਡ, ਅਜੈਪਾਲ ਸਿੰਘ ਮੀਰਾਂਕੋਟ, ਖੁਸ਼ਵਿੰਦਰ ਸਿੰਘ ਭਾਟੀਆ, ਗੁਰਮੁਖ ਸਿੰਘ ਘੁੱਲਾ, ਇਕਬਾਲ ਸਿੰਘ ਮੈਣ, ਜਥੇ: ਛਤਰਪਾਲ ਸਿੰਘ ਦੁਬਲੀ, ਰਮਨਦੀਪ ਸਿੰਘ ਭਰੋਵਾਲ, ਗੁਰਬਚਨ ਸਿੰਘ ਕਰਮੂਵਾਲਾ, ਦਲਬੀਰ ਸਿੰਘ ਜਹਾਂਗੀਰ, ਪਰਮਜੀਤ ਸਿੰਘ ਸਿਧਵਾਂ, ਯਾਦਵਿੰਦਰ ਸਿੰਘ ਮਾਣੋਚਾਹਲ, ਕੁਲਦੀਪ ਸਿੰਘ ਔਲਖ, ਸੁਖਜਿੰਦਰ ਸਿੰਘ ਲਾਡੀ, ਜਥੇ: ਮੇਘ ਸਿੰਘ, ਨਛੱਤਰ ਸਿੰਘ ਖਹਿਰਾ, ਭੁਪਿੰਦਰ ਸਿੰਘ ਭਿੰਦਾ ਫਤਿਆਬਾਦ, ਗਿਆਨੀ ਹਰਦੀਪ ਸਿੰਘ, ਸਰੂਪ ਸਿੰਘ, ਗੁਰਿੰਦਰ ਸਿੰਘ ਟੋਨੀ ਭੱਠਿਆਂ ਵਾਲੇ ਆਦਿ ਮੌਜੂਦ ਸਨ।

ਪੰਜਾਬ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੀ ਉਪ-ਚੋਣ ਸਬੰਧੀ ਅੱਜ 6ਵੇਂ ਦਿਨ ਕੇਵਲ 2 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ। ਬਾਦਲ ਦਲ ਦੇ ਉਮੀਦਵਾਰ ਸ. ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਜ ਆਪਣੇ ਕਾਗਜ਼ ਦਾਖਲ ਕੀਤੇ। ਕਾਗਜ਼ ਦਾਖਲ ਕਰਨ ਦੀ ਆਖਰੀ ਤਰੀਕ 27 ਜਨਵਰੀ ਹੈ। ਸੰਭਵ ਹੈ ਕਿ ਕਾਂਗਰਸੀ ਉਮੀਦਵਾਰ ਸ. ਰਮਨਜੀਤ ਸਿੰਘ ਸਿੱਕੀ, ਜੋ ਪਿਛਲੇ ਕਈ ਦਿਨਾਂ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਚ ਸੇਵਾ ਕਰਨ ‘ਚ 31 ਜਨਵਰੀ ਤੱਕ ਰੁਝੇ ਹੋਏ ਹਨ, ਆਪਣੇ ਕਾਗਜ਼ ਖਡੂਰ ਸਾਹਿਬ ਪਹੁੰਚ ਕੇ ਦਾਖਲ ਨਾ ਕਰ ਸਕਣ। ਕਾਨੂੰਨ ਅਨੁਸਾਰ ਚੋਣ ਲੜਨ ਵਾਲੇ ਹਰ ਉਮੀਦਵਾਰ ਨੂੰ ਆਪਣੇ ਕਾਗਜ਼ ਦਾਖਲ ਕਰਨ ਸਮੇਂ ਸਬੰਧਿਤ ਰਿਟਰਨਿੰਗ ਅਫਸਰ ਦੇ ਰੂਬਰੂ ਪੇਸ਼ ਹੋ ਕੇ ਸੰਵਿਧਾਨ ਦਾ ਵਫਾਦਾਰ ਰਹਿਣ ਦੀ ਸਹੁੰ ਖਾਣੀ ਪੈਂਦੀ ਹੈ, ਪਰ ਚੋਣ ਕਮਿਸ਼ਨ ਚਾਹੇ ਤਾਂ ਉਹ ਕਿਸੇ ਵੀ ਅਧਿਕਾਰੀ ਨੂੰ ਉਮੀਦਵਾਰਾਂ ਵੱਲੋਂ ਕਿਸੇ ਵੀ ਥਾਂ ਪੇਪਰ ਦਾਖਲ ਕਰਨ ਜਾਂ ਸਹੁੰ ਖਾਣ ਲਈ ਉਕਤ ਡਿਊਟੀ ਨਿਭਾਉਣ ਬਾਰੇ ਅਧਿਕਾਰ ਦੇ ਸਕਦਾ ਹੈ। ਇਸ ਦੌਰਾਨ ਪਤਾ ਲੱਗਾ ਹੈ ਕਿ ਭਾਈ ਬਲਦੀਪ ਸਿੰਘ, ਜਿਨ੍ਹਾਂ ਨੇ ਆਮ ਆਦਮੀ ਪਾਰਟੀ (ਆਪ) ਤੋਂ ਬਾਗੀ ਹੋ ਕੇ ਆਜ਼ਾਦ ਉਮੀਦਵਾਰ ਦੇ ਤੌਰ ‘ਤੇ ਇਹ ਉਪ-ਚੋਣ ਲੜਨ ਦਾ ਐਲਾਨ ਕੀਤਾ ਹੈ, ਨੇ 27 ਜਨਵਰੀ ਨੂੰ ਆਖਰੀ ਦਿਨ ਕਾਗਜ਼ ਦਾਖਲ ਕਰਨ ਦਾ ਫੈਸਲਾ ਕੀਤਾ ਹੈ।

Share your views: